ਪੰਜਾਬ ਸਰਕਾਰ ਅੰਤਰਰਾਸ਼ਟਰੀ ਦਿਵਯਾਂਗ ਦਿਵਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੂੰ ਰਾਜ ਪੁਰਸਕਾਰਾਂ ਨਾਲ ਸਨਮਾਨਿਤ ਕਰੇਗੀ

0
40
ਪੰਜਾਬ ਸਰਕਾਰ ਅੰਤਰਰਾਸ਼ਟਰੀ ਦਿਵਯਾਂਗ ਦਿਵਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੂੰ ਰਾਜ ਪੁਰਸਕਾਰਾਂ ਨਾਲ ਸਨਮਾਨਿਤ ਕਰੇਗੀ
Spread the love

ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਅੰਤਰਰਾਸ਼ਟਰੀ ਦਿਵਯਾਂਗ ਦਿਵਸ ਮੌਕੇ ਵੱਖ-ਵੱਖ ਸ਼ਖਸੀਅਤਾਂ ਨੂੰ ਸਟੇਟ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਇੱਥੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਕੀਤਾ |

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੰਤਰ ਰਾਸ਼ਟਰੀ ਦਿਵਯਾਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 3 ਦਸੰਬਰ ਨੂੰ ਫਰੀਦਕੋਟ ਵਿਖੇ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਸ਼ਾਨਦਾਰ ਕੰਮ ਕਰਨ ਵਾਲੇ ਮੁਲਾਜ਼ਮਾਂ, ਵਿਅਕਤੀਆਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਵਰਗਾਂ ਤਹਿਤ ਸਨਮਾਨਿਤ ਕੀਤਾ ਜਾਵੇਗਾ।

ਹੋਰ ਜਾਣਕਾਰੀ ਦਿੰਦਿਆਂ ਡਾ: ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਲਈ ਸਨਮਾਨਿਤ ਕੀਤਾ ਜਾਵੇਗਾ |

ਉਨ੍ਹਾਂ ਸਮੂਹ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਆਪਣੀ ਭਲਾਈ ਲਈ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਬਾਰੇ ਜਾਣਕਾਰੀ ਪ੍ਰਾਪਤ ਕਰਨ।

LEAVE A REPLY

Please enter your comment!
Please enter your name here