ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

0
1
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ‘ਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸ਼ਕਰੀ ਵਿਚ ਇਕ ਇੰਸਪੈਕਟਰ ਅਤੇ ਇਕ ਕੰਡਕਟਰ ਲਿਪਤ ਪਾਏ ਗਏ ਹਨ। ਇਨ੍ਹਾਂ ਦੋਵਾਂ ਨੂੰ ਜਲੰਧਰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਸਪੈਸ਼ਲ ਸੈੱਲ, ਕਮਿਸ਼ਨਰੇਟ, ਜਲੰਧਰ ਵੱਲੋਂ ਕੇਸ ਦਰਜ ਕੀਤਾ ਗਿਆ ਹੈ।

ਇਸ ਦੋਸ਼ ਦੇ ਚੱਲਦੇ ਪੰਜਾਬ ਰੋਡਵੇਜ਼ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਪੰਜਾਬ ਰੋਡਵੇਜ਼ ਜਲੰਧਰ-2 ਦੇ ਇੰਸਪੈਕਟਰ ਕੀਰਤ ਸਿੰਘ ਅਤੇ ਕੰਡਕਟਰ ਦੀਪਕ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਾਜ਼ਮਾਂ ਦੇ ਮੁਅੱਤਲੀ ਸਬੰਧੀ ਵਿਭਾਗ ਵੱਲੋਂ ਦਫਤਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਮੁਲਾਜ਼ਮਾਂ ਨਾਲ ਤੀਜਾ ਵਿਅਕਤੀ ਅਜੀਤ ਸਿੰਘ ਰਾਜੂ, ਜੋ ਨਸ਼ਾ ਤਸਕਰੀ ਵਿਚ ਫੜਿਆ ਗਿਆ ਹੈ, ਉਸ ਦਾ ਟਰਾਸਪੋਰਟ ਵਿਭਾਗ ਨਾਲ ਕੋਈ ਸਬੰਧ ਨਹੀਂ ਹੈ।

ਸੂਬਾ ਸਰਕਾਰ ਵੱਲੋਂ ਨਸ਼ੇ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਨੇ ਲਗਾਤਾਰ ਯਤਨ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਫਨਾ ਸੂਬੇ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਇਸ ਵਚਨਬੱਧਤਾ ਤਹਿਤ ਜੇਕਰ ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇਗੀ।

 

LEAVE A REPLY

Please enter your comment!
Please enter your name here