ਪੰਜਾਬ ਜੰਗਲਾਤ ਵਿਭਾਗ: ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਕਬਜ਼ਿਆਂ ਮੁਹਿੰਮ ਨੂੰ ਲੈ ਕੇ ਕੀਤੇ ਗਏ ਵੱਡੇ-ਵੱਡੇ ਦਾਅਵਿਆਂ ਦੀ ਪੋਲ੍ਹ ਖੁੱਲ੍ਹਦੀ ਵਿਖਾਈ ਦੇ ਰਹੀ ਹੈ। ਕੇਂਦਰ ਸਰਕਾਰ ਦੇ ਅੰਕੜਿਆਂ ਦੇ ਜ਼ੁਬਾਨ ਦੱਸ ਰਹੀ ਹੈ ਕਿ ਅਜੇ ਵੀ ਪੰਜਾਬ ਵਿੱਚ ਜੰਗਲਾਤ ਵਿਭਾਗ ਦੀ ਹਜ਼ਾਰਾਂ ਹੈਕਟੇਅਰ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਹਨ।
ਇਹ ਅੰਕੜੇ ਕੇਂਦਰ ਸਰਕਾਰ ਨੇ ਲੋਕ ਸਭਾ ‘ਚ 33 ਨੰਬਰ ਦੇ ਇੱਕ ਸਵਾਲ ਦੇ ਜਵਾਬ ਵਿੱਚ ਜਾਰੀ ਕੀਤੇ ਹਨ, ਜਿਸ ਵਿੱਚ 17 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਜੰਗਲਾਤ ਵਿਭਾਗ ਦੀ ਕਿੰਨੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਿਆਂ ਦਾ ਉਲੇਖ ਕੀਤਾ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਅਜੇ ਵੀ ਜੰਗਲਾਤ ਵਿਭਾਗ ਦੀ ਕੁੱਲ 7567.42 ਹੈਕਟੇਅਰ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਹੈ। ਇਹ ਜਵਾਬ ਲੋਕ ਸਭਾ ਵਿੱਚ ਸਵਾਲ ਨੰਬਰ 33 ਦੇ ਜਵਾਬ ਵਿੱਚ ਕੇਂਦਰ ਸਰਕਾਰ ਦੇ ਇਨਵਾਇਰਮੈਂਟ ਫਾਰੈਸਟ ਅਤੇ ਕਲਾਈਮੇਟ ਚੇਂਜ ਡਿਪਾਰਟਮੈਂਟ ਵੱਲੋਂ ਇਹ ਜਵਾਬ ਦਿੱਤਾ ਗਿਆ।