ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ, ਕਰ’ਤੀ ਵੱਡੀ ਮੰਗ

0
1414
ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ, ਕਰ’ਤੀ ਵੱਡੀ ਮੰਗ

ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈ ਮੌਤਾਂ ਤੋਂ ਬਾਅਦ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਹੈ। ਉੱਥੇ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਮੰਗ ਕੀਤੀ ਹੈ ਕਿ ਮੈਥੇਨੋਲ ਨੂੰ ਲੈਕੇ ਸਖ਼ਤ ਕਾਨੂੰਨ ਬਣਾਇਆ ਜਾਵੇ। ਮੈਥੇਨੋਲ ਦਾ ਗਲਤ ਇਸਤੇਮਾਲ ਜਾਨਲੇਵਾ ਬਣ ਗਿਆ ਹੈ।

ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ, ਕਰ’ਤੀ ਵੱਡੀ ਮੰਗ

ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ, ਕਰ’ਤੀ ਵੱਡੀ ਮੰਗ

ਪੰਜਾਬ ਸਰਕਾਰ ਨੇ ਕੇਂਦਰ ਨੂੰ ਲਿਖਿਆ ਪੱਤਰ, ਕਰ’ਤੀ ਵੱਡੀ ਮੰਗ

ਕੇਂਦਰ ਨੂੰ ਲਿਖੇ ਪੱਤਰ ਵਿੱਚ ਚੀਮਾ ਨੇ ਇੰਡਸਟਰੀਜ਼ ਐਕਟ 1951 ਦੇ ਤਹਿਤ ਮੈਥੇਨੋਲ ਲਈ ਸਖ਼ਤ ਨਿਯਮਾਂ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਕਿਹਾ ਹੈ ਕਿ ਮੈਥੇਨੋਲ ਦੀ ਉਦਯੋਗਿਕ ਵਰਤੋਂ ਅਪਰਾਧੀਆਂ ਦੇ ਹੱਥਾਂ ਵਿੱਚ ਇੱਕ ਹਥਿਆਰ ਵਾਂਗ ਹੈ, ਇਹ ਸਿਰਫ਼ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਫੈਲ ਰਿਹਾ ਹੈ। ਇਸ ਤੋਂ ਸਭ ਤੋਂ ਵੱਡਾ ਖ਼ਤਰਾ ਜ਼ਹਿਰੀਲੀ ਸ਼ਰਾਬ ਦਾ ਉਤਪਾਦਨ ਹੈ। ਉਨ੍ਹਾਂ ਕੇਂਦਰ ਤੋਂ ਤੁਰੰਤ ਦਖਲ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ 13 ਮਈ ਨੂੰ ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਸਰਕਾਰ ਇਸ ਮਾਮਲੇ ਨੂੰ ਲੈ ਕੇ ਸਖ਼ਤ ਹੋ ਗਈ ਹੈ। ਇਸ ਦੇ ਨਾਲ ਹੀ, ਪੁਲਿਸ ਵੀ ਲਗਾਤਾਰ ਐਕਸ਼ਨ ਮੋਡ ਵਿੱਚ ਹੈ। ਪੁਲਿਸ ਨੇ ਪਟਿਆਲਾ ਵਿੱਚ ਲਗਭਗ 600 ਲੀਟਰ ਮੈਥੇਨੋਲ ਜ਼ਬਤ ਕੀਤਾ ਹੈ, ਜੋ ਕਿ ਇੱਕ ਟਰੱਕ ਵਿੱਚ ਦਿੱਲੀ ਤੋਂ ਪੰਜਾਬ ਗੈਰ-ਕਾਨੂੰਨੀ ਢੰਗ ਨਾਲ ਲਿਆਂਦਾ ਜਾ ਰਿਹਾ ਸੀ। ਇਸਦੀ ਵਰਤੋਂ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਜਾਣੀ ਸੀ।

ਜਦੋਂ ਕਿ ਦੂਜੇ ਪਾਸੇ ਸਾਰੀ ਰਾਤ ਕਾਰਵਾਈ ਕੀਤੀ ਗਈ। ਨਾਲ ਹੀ, ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਪੀਣ ਵਾਲੇ ਲੋਕਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਬਹੁਤ ਸਾਰੇ ਲੋਕ ਨਾਜਾਇਜ਼ ਸ਼ਰਾਬ ਪੀਂਦੇ ਫੜੇ ਗਏ ਹਨ। ਇਸ ਦੇ ਨਾਲ ਹੀ, ਪੁਲਿਸ ਦਾ ਮੰਨਣਾ ਹੈ ਕਿ ਇਸ ਚੀਜ਼ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਣਾ ਚਾਹੀਦਾ ਹੈ।

 

LEAVE A REPLY

Please enter your comment!
Please enter your name here