ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ 2024 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਔਰਤਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਭਲਾਈ, ਸਸ਼ਕਤੀਕਰਨ ਅਤੇ ਸਿਹਤ ਨੂੰ ਯਕੀਨੀ ਬਣਾਉਣ ਲਈ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।
ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਲਾਭਪਾਤਰੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ। ਨਵੰਬਰ 2024 ਤੱਕ, ਲਗਭਗ 34.09 ਲੱਖ ਲਾਭਪਾਤਰੀਆਂ ਨੂੰ ਸਹਾਇਤਾ ਦਿੱਤੀ ਗਈ ਹੈ, ਜਿਸ ਵਿੱਚ 4532.60 ਕਰੋੜ ਪਾਰਦਰਸ਼ੀ ਢੰਗ ਨਾਲ ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਦੁਆਰਾ ਵੰਡੇ ਗਏ ਹਨ।
ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਮੁਫਤ ਬੱਸ ਯਾਤਰਾ ਸਕੀਮ ਦਾ ਉਦੇਸ਼ ਉਹਨਾਂ ਵਿੱਚ ਆਤਮ ਵਿਸ਼ਵਾਸ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਹਰ ਮਹੀਨੇ 1 ਕਰੋੜ ਤੋਂ ਵੱਧ ਔਰਤਾਂ ਇਸ ਸਹੂਲਤ ਦਾ ਲਾਭ ਉਠਾਉਂਦੀਆਂ ਹਨ।
ਕੈਬਨਿਟ ਮੰਤਰੀ ਨੇ ਔਰਤਾਂ ਵਿੱਚ ਰੁਜ਼ਗਾਰ ਦੇ ਮੌਕਿਆਂ ਨੂੰ ਵਧਾਉਣ ਅਤੇ ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ, ਸਰਕਾਰ ਨੇ 2 ਦਸੰਬਰ, 2024 ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ “ਸਿਹਤ, ਸਫਾਈ ਅਤੇ ਜਾਗਰੂਕਤਾ ਕੈਂਪ” ਦੀ ਸ਼ੁਰੂਆਤ ਕੀਤੀ। ਇਹ ਕੈਂਪ ਹੌਲੀ-ਹੌਲੀ ਸਾਰੇ ਜ਼ਿਲ੍ਹਿਆਂ ਵਿੱਚ ਫੈਲਣਗੇ। ਸ੍ਰੀ ਮੁਕਤਸਰ ਸਾਹਿਬ ਕੈਂਪ ਵਿੱਚ ਸੱਤ ਕੰਪਨੀਆਂ ਨੇ ਭਾਗ ਲਿਆ, ਜਿੱਥੇ 209 ਔਰਤਾਂ ਦੀ ਇੰਟਰਵਿਊ ਲਈ ਗਈ, 134 ਨੂੰ ਸ਼ਾਰਟਲਿਸਟ ਕੀਤਾ ਗਿਆ ਅਤੇ 28 ਨੂੰ ਨੌਕਰੀਆਂ ਪ੍ਰਾਪਤ ਹੋਈਆਂ।