ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3 ਤੋਂ 6 ਸਾਲ ਤੱਕ ਦੇ ਬੱਚਿਆਂ ਦੀਆਂ ਸਰਦੀਆਂ ਦੀਆਂ ਛੁੱਟੀਆਂ 7 ਜਨਵਰੀ, 2025 ਤੱਕ ਵਧਾ ਦਿੱਤੀਆਂ ਹਨ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਅੱਤ ਦੀ ਠੰਢ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਕੇਂਦਰਾਂ ਵਿੱਚ ਆਉਣਾ-ਜਾਣਾ ਬਹੁਤ ਔਖਾ ਹੈ। ਉਨ੍ਹਾਂ ਹਦਾਇਤ ਕੀਤੀ ਕਿ 3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ ਤੋਂ ਉਨ੍ਹਾਂ ਦੇ ਘਰਾਂ ਤੱਕ ਰਾਸ਼ਨ ਦਿੱਤਾ ਜਾਵੇ।