ਬਿਕਰਮ ਮਜੀਠੀਆ ਸੁਰੱਖਿਆ ਕੇਸ: ਮਾਨ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਅਕਾਲੀ ਆਗੂ ਨੇ ਇਸ ਕਾਰਵਾਈ ਨੂੰ ਪੰਜਾਬ ਸਰਕਾਰ ਵੱਲੋਂ ਧੱਕੇਸ਼ਾਹੀ ਕਰਾਰ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਜੀਠੀਆ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਅਦਾਲਤ ਕੋਲੋਂ ਪੰਜਾਬ ਸਰਕਾਰ ਵੱਲੋਂ ਆਪਣੀ ਜੈਡ ਪਲੱਸ ਸੁਰੱਖਿਆ ਵਾਪਸ ਲਏ ਜਾਣ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।