ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਹਾਲ ਹੀ ਵਿੱਚ ਫਾਜ਼ਿਲਕਾ ਦੇ ਐਸਐਚਓ ਸਮੇਤ ਚਾਰ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਅਤੇ ਹੁਣ ਫਾਜ਼ਿਲਕਾ ਦੇ ਐਸਐਸਪੀ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਾਜ਼ਿਲਕਾ ਥਾਣੇ ਦੇ ਚਾਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ। ਉਨ੍ਹਾਂ ਨੂੰ ਵਿਜੀਲੈਂਸ ਟੀਮ ਨੇ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਹ ਮਾਮਲਾ ਇੱਕ ਨਾਬਾਲਗ ਤੋਂ ਜ਼ਬਤ ਕੀਤੇ ਗਏ ਮੋਬਾਈਲ ਫੋਨ ਨਾਲ ਸਬੰਧਤ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਰੀ ਹੈ। ਸਰਕਾਰ ਦਾ ਕਹਿਣਾ ਹੈ ਕਿ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਵਿੱਚ, ਭਾਵੇਂ ਉਹ ਅਧਿਕਾਰੀ ਛੋਟਾ ਹੋਵੇ ਜਾਂ ਵੱਡਾ, ਉਸਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।