ਫਿਰੋਜ਼ਪੁਰ ਦੇ ਗੁਰੂਘਰ ‘ਚ ਹੋਏ ‘ਧਮਾਕੇ’ ਦੇ ਪੀੜਤਾਂ ਦਾ ਸ਼੍ਰੋਮਣੀ ਕਮੇਟੀ ਕਰਵਾਏਗੀ ਇਲਾਜ- ਐਡਵੋਕੇਟ ਧਾਮੀ

0
63
ਫਿਰੋਜ਼ਪੁਰ ਦੇ ਗੁਰੂਘਰ 'ਚ ਹੋਏ 'ਧਮਾਕੇ' ਦੇ ਪੀੜਤਾਂ ਦਾ ਸ਼੍ਰੋਮਣੀ ਕਮੇਟੀ ਕਰਵਾਏਗੀ ਇਲਾਜ- ਐਡਵੋਕੇਟ ਧਾਮੀ
Spread the love

ਫ਼ਿਰੋਜ਼ਪੁਰ ਦੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲੰਘੇ ਦਿਨ ਲੰਗਰ ਹਾਲ ਵਿੱਚ ਗੈਸ ਸਿਲੰਡਰ ਲੀਕ ਹੋ ਗਿਆ ਅਤੇ ਫਿਰ ਅੱਗ ਲੱਗ ਗਈ, ਜਿਸ ਕਾਰਨ ਅੱਧਾ ਦਰਜਨ ਤੋਂ ਵੱਧ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਪੰਜ ਸਕੂਲੀ ਬੱਚੇ ਵੀ ਸ਼ਾਮਲ ਹਨ। ਇਸ ਹਾਦਸੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਖ ਦਾ ਪ੍ਰਗਟਾਵਾ ਕੀਤਾ ਹੈ।

ਫਿਰੋਜ਼ਪੁਰ ਦੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜ਼ੀਦਪੁਰ ਵਿਖੇ ਗੈਸ ਸਿਲੰਡਰ ਲੀਕ ਹੋਣ ਕਰਕੇ ਅੱਗ ਲੱਗਣ ਨਾਲ ਝੁਲਸੇ ਕੁਝ ਸਕੂਲੀ ਬੱਚਿਆਂ ਤੇ ਦੋ ਹੋਰਨਾਂ ਦੇ ਜ਼ਖ਼ਮੀ ਹੋਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਹਾਦਸੇ ਦੇ ਪੀੜਤਾਂ ਦਾ ਇਲਾਜ ਸ਼੍ਰੋਮਣੀ ਕਮੇਟੀ ਕਰਵਾਏਗੀ।

ਉਨ੍ਹਾਂ ਕਿਹਾ ਕਿ ਇਸ ਘਟਨਾ ਮਗਰੋਂ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਭੇਜੀ ਗਈ ਹੈ, ਜੋ ਮੁਕੰਮਲ ਰਿਪੋਰਟ ਸੌਂਪੇਗੀ। ਉਨ੍ਹਾਂ ਕਿਹਾ ਇਸ ਦੌਰਾਨ ਪ੍ਰਭਾਵਿਤ ਹੋਏ ਬੱਚਿਆਂ ਤੇ ਸੇਵਾਦਾਰਾਂ ਨਾਲ ਸ਼੍ਰੋਮਣੀ ਕਮੇਟੀ ਹਰ ਪੱਧਰ ਉੱਤੇ ਖੜ੍ਹੀ ਹੈ ਅਤੇ ਆਪਣੀ ਜਿੰਮੇਵਾਰੀ ਸਮਝਦਿਆਂ ਉਨ੍ਹਾਂ ਦੇ ਇਲਾਜ ਦਾ ਖਰਚਾ ਕਰੇਗੀ।

ਐਡਵੋਕੇਟ ਧਾਮੀ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੇ ਸੰਵੇਦਨਸ਼ੀਲ ਥਾਵਾਂ ਉੱਤੇ ਆਮ ਸੰਗਤ ਅਤੇ ਬੱਚਿਆਂ ਨੂੰ ਨਾ ਜਾਣ ਦੇਣ ਅਤੇ ਸੰਗਤ ਵੱਲੋਂ ਸੇਵਾ ਲਈ ਯੋਗ ਸੁਰੱਖਿਅਤ ਪ੍ਰਬੰਧ ਲਾਜ਼ਮੀ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧ ਵਿੱਚ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਸਰਕੂਲਰ ਜਾਰੀ ਕਰਨ ਵਾਸਤੇ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

ਰਿਪੋਰਟਾਂ ਮੁਤਾਬਕ, ਇਹ ਹਾਦਸਾ ਦੁਪਹਿਰ ਤਕਰੀਬਨ 12:30 ਵਜੇ ਵਾਪਰਿਆ ਜਦੋਂ ਲੰਗਰ ਹਾਲ ਵਿੱਚ ਖਾਣਾ ਤਿਆਰ ਕੀਤਾ ਜਾ ਰਿਹਾ ਸੀ। ਗੈਸ ਸਿਲੰਡਰ ਅਚਾਨਕ ਅੱਗ ਫੜ ਲਿਆ ਅਤੇ ਫੱਟ ਗਿਆ, ਜਿਸ ਨਾਲ ਰਸੋਈ ਹਾਲ ਨੂੰ ਅੱਗ ਨੇ ਘੇਰ ਲਿਆ। ਧਮਾਕੇ ਵਿੱਚ ਸੱਤ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਦੋ ਸੇਵਾਦਾਰ  ਅਤੇ ਪੰਜ ਸਕੂਲੀ ਬੱਚੇ ਸ਼ਾਮਲ ਹਨ ਜੋ ਲੰਗਰ ਤਿਆਰ ਕਰਨ ਵਿੱਚ ਸਹਾਇਤਾ ਕਰ ਰਹੇ ਸਨ।

 

LEAVE A REPLY

Please enter your comment!
Please enter your name here