ਬਠਿੰਡਾ ਨੂੰ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪਦਮਜੀਤ ਮਹਿਤਾ, ਨਗਰ ਨਿਗਮ ਦੇ ਨਵੇਂ ਮੇਅਰ ਚੁਣੇ ਗਏ ਹਨ। ਪਦਮਜੀਤ ਮਹਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਚੇਅਰਮੈਨ ਅਮਰਜੀਤ ਸਿੰਘ ਮਹਿਤਾ ਦੇ ਸਪੁੱਤਰ ਹਨ, ਜੋ ਕਿ ਪਿਛਲੇ ਦਿਨੀ ਹੀ ਬਠਿੰਡਾ ਦੇ ਵਾਰਡ ਨੰਬਰ 48 ਤਾਂ ਹੋਈ ਜ਼ਿਮਨੀ ਚੋਣ ਜਿੱਤ ਕੇ ਕੌਂਸਲਰ ਬਣੇ ਸਨ ਅਤੇ ਅੱਜ ਮੇਅਰ ਦੀ ਚੋਣ ਤੋਂ ਪਹਿਲਾਂ ਕੌਂਸਲਰ ਦੀ ਸਹੁੰ ਚੁੱਕੀ, ਜਿਸ ਤੋਂ ਬਾਅਦ ਉਹ ਬਠਿੰਡਾ ਨਗਰ ਨਿਗਮ ਦੇ ਨਵੇਂ ਮੇਅਰ ਚੁਣੇ ਗਏ।