ਪਿਛਲੇ ਕੁੱਝ ਸਮੇਂ ਤੋਂ ਥਾਰ ਵਾਲੀ ਮਹਿਲਾ ਕਾਂਸਟੇਬਲ ਚਰਚਾ ਦੇ ਵਿੱਚ ਬਣੀ ਹੋਈ ਹੈ। ਉਸ ਦੀ ਗੱਡੀ ਦੀ ਤਲਾਸ਼ੀ ਦੇ ਦੌਰਾਨ 7.71 ਗ੍ਰਾਮ ਹੈਰੋਇਨ ਮਿਲੀ ਸੀ। ਜਿਸ ਤੋਂ ਬਾਅਦ ਉਸ ਨੂੰ ਹਿਰਾਸਤ ਦੇ ਵਿੱਚ ਲੈ ਲਿਆ ਗਿਆ ਸੀ। ਨਾਲ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਉੱਤੇ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ ਕਰਦੇ ਹੋਏ ਉਸ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ।
ਹਾਲ ਦੇ ਵਿੱਚ ਉਹ ਜ਼ਮਾਨਤ ਉੱਤੇ ਬਾਹਰ ਆਈ ਸੀ, ਪਰ ਮੁੜ ਤੋਂ ਵਿਜੀਲੈਂਸ ਵਲੋਂ ਆਮਦਨ ਤੋਂ ਜ਼ਿਆਦਾ ਜਾਇਦਾ ਦੇ ਮਾਮਲੇ ‘ਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹੁਣ ਖਬਰ ਨਿਕਲੇ ਸਾਹਮਣੇ ਆਈ ਹੈ ਕਿ ਅਮਨਦੀਪ ਕੌਰ ਦੀ ਸਿਹਤ ਵਿਗੜ ਗਈ ਹੈ, ਜਿਸ ਕਰਕੇ ਉਸ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ।
ਅਮਨਦੀਪ ਕੌਰ ਦੀਆਂ ਮੁਸ਼ਕਲਾਂ ਖਤਮ ਹੋਣ ਦੀ ਥਾਂ ਵੱਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਕਿਉਂਕਿ ਗ੍ਰਿਫ਼ਤਾਰੀ ਤੋਂ ਬਾਅਦ ਇਸ ਕਰ ਕੇ ਲਗਾਤਾਰ ਸੁਰਖੀਆਂ ਵਿਚ ਬਣੀ ਰਹੀ ਕਿਉਂਕਿ ਉਸ ਕੋਲ ਬਠਿੰਡਾ ਵਿਚ ਆਲੀਸ਼ਾਨ ਕੋਠੀ ਤੋਂ ਇਲਾਵਾ ਮਹਿੰਗੀਆਂ-ਮਹਿੰਗੀਆਂ ਗੱਡੀਆਂ ਤੇ ਘੜੀਆਂ ਆਦਿ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ। ਵਿਜੀਲੈਂਸ ਵੱਲੋਂ ਵੀ ਇਸ ਪਹਿਲੂ ਤੋਂ ਜਾਂਚ ਕਰ ਰਹੀ ਹੈ ਕਿ ਆਮਦਨ ਤੋਂ ਵੱਧ ਕਿਵੇਂ ਜਾਇਦਾਦ ਬਣਾਈ ਗਈ ਹੈ।
ਇਸ ਮਗਰੋਂ ਵਿਜੀਲੈਂਸ ਨੇ ਉਸ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲੈ ਲਿਆ। 27 ਮਈ ਨੂੰ ਵਿਜੀਲੈਂਸ ਵਲੋਂ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਜੀਲੈਂਸ ਨੂੰ ਅਮਨਦੀਪ ਕੌਰ ਦਾ ਤਿੰਨ ਦਿਨਾਂ ਦਾ ਰਿਮਾਂਡ ਦੇ ਦਿੱਤਾ ਸੀ। 28 ਮਈ ਯਾਨੀਕਿ ਅੱਜ ਨੂੰ ਅਮਨਦੀਪ ਕੌਰ ਇੱਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ। ਉਸ ਦੀ ਦੇਰ ਰਾਤ ਪੇਟ ਵਿਚ ਦਰਦ ਦੀ ਸ਼ਿਕਾਇਤ ਨੂੰ ਲੈ ਕੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।