ਬਾਬਾ ਸਿੱਦੀਕੀ ਕਤਲ ਕਾਂਡ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਕੈਨੇਡਾ ਵਿੱਚ ਗ੍ਰਿਫ਼ਤਾਰ

0
1033

ਐਨਸੀਪੀ ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਕਤਲ ਕਾਂਡ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਉਰਫ਼ ਜੱਸੀ ਪੁਰੇਵਾਲ ਨੂੰ ਕੈਨੇਡਾ ਦੀ ਸਰੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਗ੍ਰਿਫ਼ਤਾਰੀ ਭਾਰਤੀ ਏਜੰਸੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਕਾਰਨ ਕੀਤੀ ਗਈ ਹੈ ਜਾਂ ਨਹੀਂ ਪਰ ਜ਼ੀਸ਼ਾਨ ਅਖਤਰ ਇਸ ਸਮੇਂ ਕੈਨੇਡੀਅਨ ਪੁਲਿਸ ਦੀ ਹਿਰਾਸਤ ਵਿੱਚ ਹੈ।

ਦਰਅਸਲ ‘ਚ 12 ਅਕਤੂਬਰ 2024 ਦੀ ਰਾਤ ਨੂੰ ਬਾਬਾ ਸਿੱਦੀਕੀ ਦੀ ਉਨ੍ਹਾਂ ਦੇ ਪੁੱਤਰ ਦੇ ਦਫ਼ਤਰ ਬਾਹਰ ਮੁੰਬਈ ਦੇ ਬਾਂਦਰਾ ਈਸਟ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਗੈਂਗਸਟਰ ਲਾਰੈਂਸ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ। ਗੈਂਗ ਨੇ ਦਾਅਵਾ ਕੀਤਾ ਸੀ ਕਿ ਬਾਬਾ ਸਿੱਦੀਕੀ ਬਾਲੀਵੁੱਡ ਸਟਾਰ ਸਲਮਾਨ ਖਾਨ ਦਾ ਕਰੀਬੀ ਸੀ। ਇਸੇ ਲਈ ਉਸਨੂੰ ਮਾਰ ਦਿੱਤਾ ਗਿਆ। ਲਾਰੈਂਸ ਗੈਂਗ ਦੀ ਸਲਮਾਨ ਖਾਨ ਨਾਲ ਪੁਰਾਣੀ ਦੁਸ਼ਮਣੀ ਹੈ। 20 ਅਕਤੂਬਰ ਨੂੰ ਸਲਮਾਨ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਸਿੱਦੀਕੀ ਦੇ ਕਤਲ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਹੈ, ਜੋ ਕਿ ਜਲੰਧਰ ਦਾ ਰਹਿਣ ਵਾਲਾ ਹੈ। ਕਤਲ ਤੋਂ ਬਾਅਦ ਉਹ ਵਿਦੇਸ਼ ਭੱਜ ਗਿਆ ਸੀ। ਫਿਰ ਇਹ ਦਾਅਵਾ ਕੀਤਾ ਗਿਆ ਕਿ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੇ ਉਸਨੂੰ ਭੱਜਣ ਵਿੱਚ ਮਦਦ ਕੀਤੀ ਸੀ।

ਦੱਸ ਦੇਈਏ ਕਿ ਮੁੰਬਈ ਵਿੱਚ ਐਨਸੀਪੀ (ਅਜੀਤ ਧੜੇ) ਦੇ ਨੇਤਾ ਬਾਬਾ ਸਿੱਦੀਕੀ ਦੇ ਕਤਲ ਦੇ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਅਤੇ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਤੋਂ ਲਾਰੈਂਸ ਗੈਂਗ ਨੇ ਪਿਛਲੇ ਦਿਨੀਂ ਪੱਲਾ ਝਾੜ ਲਿਆ ਸੀ। ਇਸ ਸਬੰਧੀ ਲਾਰੈਂਸ ਗੈਂਗ ਦੇ ਨਾਮ ‘ਤੇ ਇੱਕ

LEAVE A REPLY

Please enter your comment!
Please enter your name here