ਪੰਜਾਬ ਵਿੱਚ ਭਲਕੇ 31 ਮਈ ਨੂੰ ਮੌਕ ਡਰਿੱਲ ਹੋਵੇਗੀ, ਜਿਸ ਤਹਿਤ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਹਿਮ ਅਪੀਲ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਬਰਨਾਲਾ ਅਕੇ ਸਰਹੱਦੀ ਇਲਾਕਿਆਂ ਵਿੱਚ ਮੌਕ ਡਰਿੱਲ ਹੋਵੇਗੀ। ਇਸ ਦੌਰਾਨ ਪਹਿਲਾਂ ਦੀ ਤਰ੍ਹਾਂ ਸਾਇਰਨ ਵੱਜਣਗੇ ਅਤੇ ਨਾਲ ਹੀ ਬਲੈਕਆਊਟ ਵੀ ਹੋਵੇਗਾ। ਨਾਲ ਹੀ ਪ੍ਰਸ਼ਾਸਨ ਨੇ ਅਪੀਲ ਕੀਤੀ ਹੈ ਕਿ ਜਦੋਂ ਬਲੈਕਆਊਟ ਹੋਵੇ ਤਾਂ ਸਾਰੇ ਆਪਣੇ ਘਰਾਂ ਦੀਆਂ ਲਾਈਟਾਂ ਜ਼ਰੂਰ ਬੰਦ ਕਰ ਲੈਣ।
ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 31 ਮਈ ਨੂੰ ਰਾਤ 9:30 ਵਜੇ ਤੋਂ ਰਾਤ 10 ਵਜੇ ਤੱਕ ਜਲੰਧਰ ਜ਼ਿਲ੍ਹੇ ਵਿੱਚ ਬਲੈਕ ਆਊਟ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਲੈਕ ਆਊਟ ਤੋਂ ਪਹਿਲਾਂ ਸਾਇਰਨ ਦੀ ਅਵਾਜ਼ ਸੁਣਾਈ ਦੇਵੇਗੀ ਅਤੇ ਇਸ ਸਮੇਂ ਦੌਰਾਨ ਐਮਰਜੈਂਸੀ ਸੇਵਾਵਾਂ ਵਾਲੇ ਅਦਾਰਿਆਂ ਤੋਂ ਇਲਾਵਾ ਪੂਰੇ ਜ਼ਿਲ੍ਹੇ ਵਿੱਚ ਲਾਈਟ ਬੰਦ ਕਰ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਨਗਰ ਨਿਗਮ ਵਲੋਂ ਵੀ ਉਕਤ ਸਮੇਂ ਦੌਰਾਨ ਸਟਰੀਟ ਲਾਈਟਾਂ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਲੈਕ ਆਊਟ ਦੌਰਾਨ ਜ਼ਿਲ੍ਹਾ ਵਾਸੀ ਜਨਰੇਟਰਾਂ ਅਤੇ ਇਨਵਰਟਰਾਂ ਰਾਹੀਂ ਲਾਈਟ ਦੀ ਵਰਤੋਂ ਨਾ ਕਰਨ। ਉੱਥੇ ਹੀ ਅੰਮ੍ਰਿਤਸਰ ਦੇ ਰਣਜੀਤ ਐਵਨਿਊ ‘ਚ 1 ਘੰਟਾ ਮੌਕ ਡਰਿੱਲ ਅਤੇ 8 ਤੋਂ 8:30 ਵਜੇ ਤੱਕ ਬਲੈਕ ਆਊਟ ਕੀਤਾ ਜਾਵੇਗਾ।
31 ਮਈ ਸ਼ਾਮ 6:00 ਵਜ਼ੇ ਤੋਂ 7:00 ਵਜ਼ੇ ਤੱਕ ਦੁਸ਼ਹਿਰਾ ਗਰਾਊਂਡ, ਰਣਜੀਤ ਐਵਨਿਊ, ਅੰਮ੍ਰਿਤਸਰ ਵਿਖੇ Mock Drill ਹੋਵੇਗੀ ਅਤੇ ਰਾਤ 8:00 ਵਜੇ ਤੋਂ 8:30 ਵਜੇ (ਅੱਧਾ ਘੰਟਾ) ਤੱਕ Blackout ਹੋਵੇਗਾ। ਪ੍ਰਸ਼ਾਸਨ ਵੱਲੋਂ ਅਫ਼ਵਾਹਾਂ ‘ਤੇ ਯਕੀਨ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ ਕਿਹਾ ਗਿਆ ਹੈ ਕਿ ਘਬਰਾਉਣਾ ਨਹੀਂ ਅਤੇ ਅਫਵਾਵਾਂ ਤੇ ਵੀ ਯਕੀਨ ਨਹੀਂ ਕਰਨਾ ਇਹ ਸਿਰਫ ਰੂਟੀਨ ਦੀ ਇੱਕ ਪ੍ਰੈਕਟਿਸ ਹੈ।
ਇਸ ਤੋਂ ਇਲਾਵਾ ਬਰਨਾਲਾ ’ਚ 3 ਥਾਵਾਂ ‘ਤੇ ਮੌਕ ਡਰਿੱਲ ਹੋਵੇਗੀ। ਜ਼ਿਲ੍ਹਾ ਬਰਨਾਲਾ ਪ੍ਰਸ਼ਾਸਨ ਨੇ ਵੱਡਾ ਫ਼ੈਸਲਾ ਲਿਆ ਹੈ। ਬਰਨਾਲਾ ਡਿਪਟੀ ਕਮਿਸ਼ਨਰ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਸ਼ਾਮ 8:30 ਤੋਂ 9 ਵਜੇ ਤੱਕ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਜ਼ਿਲ੍ਹਾ ਬਰਨਾਲਾ ਵਾਸੀਆਂ ਨੂੰ ਸ਼ਾਮ 8:30 ਵਜੇ ਲਾਈਟਾਂ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ।