ਪੰਜਾਬ ਵਿੱਚ 24 ਫਰਵਰੀ ਨੂੰ ਬੱਸ ਯਾਤਰਾ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਪੀਆਰਟੀਸੀ ਅਤੇ ਪਨਬਸ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਭਲਕੇ ਸੋਮਵਾਰ ਨੂੰ ਪਟਿਆਲਾ ਵਿੱਚ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਇਹ ਹੜਤਾਲ 4 ਘੰਟੇ ਕੀਤੀ ਜਾਵੇਗੀ।
ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵੇਂ ਯੂਨੀਅਨਾਂ ਵੱਲੋਂ ਪਹਿਲਾਂ ਸਵੇਰੇ 10:00 ਵਜੇ ਇਹ ਹੜਤਾਲ ਸ਼ੁਰੂ ਕੀਤੀ ਜਾਵੇਗੀ, ਜੋ ਕਿ 4 ਘੰਟੇ ਲਈ ਬੱਸਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਇਹ ਹੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਮੈਨੇਜਮੈਂਟ ਨਾਲ ਹੋਣ ਵਾਲੀ ਮੀਟਿੰਗ ਵਿੱਚ ਜੇਕਰ ਮੰਗਾਂ ਦਾ ਕੋਈ ਹੱਲ ਨਹੀਂ ਮਿਲਦਾ ਤਾਂ ਹੜਤਾਲ ਨੂੰ 4 ਘੰਟੇ ਦੀ ਥਾਂ ਵਧਾ ਕੇ ਪੂਰਾ ਦਿਨ ਜਾਰੀ ਰੱਖਿਆ ਜਾਵੇਗਾ। ਉਪਰੰਤ ਦੋਵੇਂ ਯੂਨੀਅਨਾਂ ਵੱਲਾਂ ਪੰਜਾਬ ਭਰ ਵਿੱਚ ਵੀ ਬੱਸਾਂ ਦੇ ਚੱਕਾ ਜਾਮ ਦਾ ਪ੍ਰੋਗਰਾਮ ਤਹਿਤ ਰਣਨੀਤੀ ਘੜੀ ਜਾਵੇਗੀ।
ਦੱਸ ਦਈਏ ਕਿ ਇਸਤੋਂ ਪਹਿਲਾਂ ਵੀ ਪਿਛਲੇ ਜਨਵਰੀ ਮਹੀਨੇ ਵੀ ਪੀਆਰਟੀਸੀ ਤੇ ਪਨਬਸ ਯੂਨੀਅਨਾਂ ਵੱਲੋਂ ਹੜਤਾਲ ਕੀਤੀ ਗਈ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਨਾਲ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦੇ ਭਰੋਸੇ ਉਪਰੰਤ ਹੜਤਾਲ ਖਤਮ ਕੀਤੀ ਗਈ ਸੀ।