ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲਣਾ ਅੱਜ ਦੀ ਸਭ ਤੋਂ ਵੱਡੀ ਲੋੜ: ਹਰਭਜਨ ਈ.ਟੀ.ਓ

0
45
ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਅੱਜ ਦੀ ਸਭ ਤੋਂ ਵੱਡੀ ਲੋੜ: ਹਰਭਜਨ ਈ.ਟੀ.ਓ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਅਵਸਰ ‘ਤੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਸਮਾਜ ਵਿੱਚ ਖੁਸ਼ੀਆਂ ਦੀ ਪ੍ਰਾਪਤੀ ਅਤੇ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਸੀ.ਈ.ਟੀ.ਓ ਜੰਡਿਆਲਾ ਦੇ ਨੱਥੂਆਣਾ ਗੇਟ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਝੰਡੇ ਦੀ ਰਸਮ ਅਦਾ ਕਰਨ ਅਤੇ ਭਗਵਾਨ ਵਾਲਮੀਕਿ ਜੀ ਦਾ ਆਸ਼ੀਰਵਾਦ ਲੈਣ ਉਪਰੰਤ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲਣਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੰਸਕ੍ਰਿਤ ਦੇ ਪਹਿਲੇ ਕਵੀ ਭਗਵਾਨ ਵਾਲਮੀਕਿ ਜੀ ਦੁਆਰਾ ਰਚਿਤ ਕਾਲ-ਰਹਿਤ ਮਹਾਂਕਾਵਿ ਰਾਮਾਇਣ ਸਦਾ ਲਈ ਵਿਸ਼ਵ ਲਈ ਸੱਚ ਦਾ ਮਾਰਗ ਰੋਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਆਪਣੇ ਸਾਹਿਤਕ ਯੋਗਦਾਨ ਰਾਹੀਂ ਮਾਨਵਤਾ ਨੂੰ ਨੈਤਿਕ ਕਦਰਾਂ-ਕੀਮਤਾਂ ਅਤੇ ਕਲਿਆਣਕਾਰੀ ਵੱਲ ਸੇਧ ਦੇ ਕੇ ਨੇਕ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾਇਆ ਹੈ।

ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੀ ਭੂਸ਼ਨਪੁਰਾ, ਗਿੱਲਾਂਵਾਲੀ ਗੇਟ, ਸ਼ਾਸਤਰੀ ਮਾਰਕੀਟ ਅਤੇ ਪਿੰਡ ਮਾਹਲਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਜੰਡਿਆਲਾ ਗੁਰੂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕੱਢੇ ਗਏ ਵਿਸ਼ਾਲ ਜਲੂਸ ਵਿੱਚ ਵੀ ਸ਼ਮੂਲੀਅਤ ਕੀਤੀ।

LEAVE A REPLY

Please enter your comment!
Please enter your name here