‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਵਿਵਾਦਿਤ ਬਿਆਨਾਂ ਲਈ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮਾਹੌਲ ਅਤੇ ਸ਼ਾਂਤੀ ਨੂੰ ਭੰਗ ਕਰਨ ਲਈ ਲਗਾਤਾਰ ਬਿਆਨ ਦੇ ਰਹੇ ਹਨ।
ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ ਵਿੱਚ ਨੀਲ ਗਰਗ ਨੇ ਕਿਹਾ ਕਿ ਕੰਗਨਾ ਰਣੌਤ ਅਕਸਰ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੇ ਬਿਆਨ ਦਿੰਦੀ ਹੈ ਅਤੇ ਕਈ ਵਾਰ ਪੰਜਾਬੀਆਂ ਨੂੰ ਅੱਤਵਾਦੀ ਵੀ ਕਹਿ ਦਿੰਦੀ ਹੈ। ਉਸ ਦੇ ਬਿਆਨਾਂ ਤੋਂ ਲੱਗਦਾ ਹੈ ਕਿ ਉਸ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਸਮਰਥਨ ਹਾਸਲ ਹੈ ਜਾਂ ਪਾਰਟੀ ਜਾਣਬੁੱਝ ਕੇ ਅਜਿਹੇ ਬਿਆਨ ਦੇ ਰਹੀ ਹੈ।
ਗਰਗ ਨੇ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦੇ ਸਮੇਂ ਤੋਂ ਹੀ ਪੰਜਾਬ ਨੂੰ ਨਿਸ਼ਾਨਾ ਬਣਾ ਰਹੀ ਹੈ। ਜੋ ਵੀ ਮੋਦੀ ਸਰਕਾਰ ਵਿਰੁੱਧ ਆਵਾਜ਼ ਉਠਾਉਂਦਾ ਹੈ, ਕੇਂਦਰ ਸਰਕਾਰ ਉਸ ਨੂੰ ਬਦਨਾਮ ਕਰਨ ਜਾਂ ਤੰਗ ਕਰਨ ਦੀ ਕੋਸ਼ਿਸ਼ ਕਰਦੀ ਹੈ। ਪੰਜਾਬ ਨਾਲ ਵੀ ਅਜਿਹਾ ਹੀ ਕੀਤਾ ਜਾ ਰਿਹਾ ਹੈ।
‘ਆਪ’ ਨੇਤਾ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਕੰਗਨਾ ਦੇ ਵਿਵਾਦਿਤ ਬਿਆਨਾਂ ‘ਤੇ ਰੋਕ ਲਗਾਉਣ ਦੀ ਅਪੀਲ ਕੀਤੀ। ਇਸ ਨਾਲ ਪੰਜਾਬੀਆਂ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਗਲਤ ਸੰਦੇਸ਼ ਜਾ ਰਿਹਾ ਹੈ।
Mygreat learning I very delighted to find this internet site on bing, just what I was searching for as well saved to fav
Hey there are using WordPress for your blog platform?
I’m new to the blog world but I’m trying to get started and set up my own. Do you need
any html coding expertise to make your own blog?
Any help would be really appreciated!