ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਵਧਦੇ ਤਣਾਅ ਦੇ ਵਿਚਕਾਰ ਭਾਰਤ ਨੇ ਪਾਕਿਸਤਾਨੀ ਜਹਾਜ਼ਾਂ ਲਈ ਆਪਣਾ ਹਵਾਈ ਖੇਤਰ 23 ਜੂਨ ਤੱਕ ਬੰਦ ਕਰ ਦਿੱਤਾ ਹੈ। ਭਾਰਤ ਸਰਕਾਰ ਨੇ NOTAM ਜਾਰੀ ਕਰਦਿਆਂ ਆਪਣੇ ਹਵਾਈ ਖੇਤਰ ਨੂੰ ਇੱਕ ਮਹੀਨੇ ਲਈ ਹੋਰ ਬੰਦ ਕਰਨ ਦਾ ਫੈਸਲਾ ਕੀਤਾ ਹੈ।
ਓਧਰ ਪਾਕਿਸਤਾਨ ਨੇ ਵੀ ਭਾਰਤੀ ਜਹਾਜ਼ਾਂ ਲਈ 23 ਜੂਨ ਤੱਕ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ। ਸ਼ਾਹਬਾਜ਼ ਸ਼ਰੀਫ਼ ਦੀ ਸਰਕਾਰ ਨੇ ਸ਼ੁੱਕਰਵਾਰ ਨੂੰ ਇੱਕ ਨੋਟਮ ਜਾਰੀ ਕੀਤਾ ਅਤੇ ਆਪਣੇ ਹਵਾਈ ਖੇਤਰ ਨੂੰ ਇੱਕ ਹੋਰ ਮਹੀਨੇ ਲਈ ਬੰਦ ਕਰਨ ਦਾ ਫੈਸਲਾ ਕੀਤਾ।