ਮਜੀਠਾ ਪੁਲਿਸ ਸਟੇਸ਼ਨ ‘ਚ ਧਮਾਕਾ: ਅੰਮ੍ਰਿਤਸਰ ਦੇ ਮਜੀਠਾ ਥਾਣੇ ਦੇ ਬਾਹਰ ਜ਼ਬਰਦਸਤ ਧਮਾਕਾ ਹੋਇਆ ਹੈ। ਸੂਤਰਾਂ ਅਨੁਸਾਰ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਪੂਰੇ ਇਲਾਕੇ ‘ਚ ਸੁਣਾਈ ਦਿੱਤੀ। ਧਮਾਕੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖ਼ਬਰਾਂ ਹਨ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਇਹ ਧਮਾਕਾ ਥਾਣੇ ਦੇ ਬਾਹਰ ਟਾਇਰ ਫਟਣ ਕਾਰਨ ਵਾਪਰਿਆ ਹੈ।