ਮਾਸਕ ਹੋਇਆ ਜ਼ਰੂਰੀ! ਚੰਡੀਗੜ੍ਹ ‘ਚ ਵੀ ਕੋਰੋਨਾ ਦੀ ਐਂਟਰੀ ਨਾਲ ਮੱਚਿਆ ਹੜਕੰਪ, ਰਹੋ ਸਾਵਧਾਨ

0
1284

 

ਚੰਡੀਗੜ੍ਹ : ਪੰਜਾਬ ਨਾਲ-ਨਾਲ ਹੁਣ ਚੰਡੀਗੜ੍ਹ ‘ਚ ਵੀ ਕੋਰੋਨਾ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ GMCH-32 ਹਸਪਤਾਲ ‘ਚ ਦਾਖਲ 40 ਸਾਲਾ ਵਿਅਕਤੀ ਕੋਰੋਨਾ ਪਾਜ਼ਟਿਵ ਪਾਇਆ ਗਿਆ ਹੈ। ਇਹ ਮਰੀਜ਼ ਤਿੰਨ ਦਿਨ ਪਹਿਲਾਂ ਸਾਹ ਲੈਣ ਵਿੱਚ ਦਿੱਕਤ ਕਾਰਨ ਐਮਰਜੈਂਸੀ ‘ਚ ਦਾਖਲ ਹੋਣ ਲਈ ਪੰਜਾਬ ਤੋਂ ਚੰਡੀਗੜ੍ਹ ਆਇਆ ਸੀ। ਜਦੋਂ ਹਾਲਤ ‘ਚ ਸੁਧਾਰ ਨਹੀਂ ਆਇਆ ਤਾਂ ਡਾਕਟਰਾਂ ਨੇ ਕੋਵਿਡ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ਟਿਵ ਆਈ।

GMCH-32 ਦੇ ਡਾਇਰੈਕਟਰ ਡਾ. ਅਤਰੇ ਨੇ ਦੱਸਿਆ ਕਿ ਮਰੀਜ਼ ਨੂੰ ਆਈਸੋਲੇਸ਼ਨ ਵਿੱਚ ਰੱਖ ਦਿੱਤਾ ਗਿਆ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਧਿਆਨ ਵਿੱਚ ਰੱਖਦੇ ਹੋਏ 10 ਬੈਡ ਦਾ ਵਿਸ਼ੇਸ਼ ਆਈਸੋਲੇਸ਼ਨ ਯੂਨਿਟ ਤਿਆਰ ਕੀਤਾ ਗਿਆ ਹੈ, ਤਾਂ ਜੋ ਭਵਿੱਖ ਵਿੱਚ ਹੋਰ ਅਜਿਹੇ ਮਾਮਲਿਆਂ ਨਾਲ ਨਜਿੱਠਿਆ ਜਾ ਸਕੇ।

ਇਸ ਤੋਂ ਪਹਿਲਾਂ 23 ਮਈ ਨੂੰ ਮੋਹਾਲੀ ‘ਚ ਹਰਿਆਣਾ ਦੇ ਯਮੁਨਾਨਗਰ ਦੀ 51 ਸਾਲਾ ਔਰਤ ਕੋਰੋਨਾ ਪਾਜ਼ਟਿਵ ਮਿਲੀ ਸੀ। ਉਹ ਇੱਕ ਧਾਰਮਿਕ ਸਮਾਗਮ ‘ਚ ਹਿੱਸਾ ਲੈਣ ਲਈ ਪੰਜਾਬ ਆਈ ਸੀ।

ਪਹਿਲਾਂ ਹੀ ਰਹੋ ਅਲਰਟ

ਮਾਹਿਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ, ਸਗੋਂ ਥੋੜੀ ਸਾਵਧਾਨੀ ਵਰਤ ਕੇ ਹੀ ਕੋਰੋਨਾ ‘ਤੇ ਕਾਬੂ ਪਾਇਆ ਜਾ ਸਕਦਾ ਹੈ। ਮਾਹਿਰਾਂ ਮੁਤਾਬਕ ਮੌਸਮ ਬਦਲਣ ਕਰਕੇ ਹਸਪਤਾਲਾਂ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧੀ ਹੈ, ਪਰ ਹਰ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰਾਂ ਨੇ ਲੋਕਾਂ ਨੂੰ ਸਚੇਤ ਕਰਦੇ ਹੋਏ ਕਿਹਾ ਹੈ ਕਿ ਜੇਕਰ ਕਿਸੇ ਨੂੰ ਖੰਘ, ਬੁਖਾਰ ਜਾਂ ਗਲੇ ‘ਚ ਖਾਰਸ਼ ਵਰਗੇ ਲੱਛਣ ਮਹਿਸੂਸ ਹੋਣ, ਤਾਂ ਤੁਰੰਤ ਡਾਕਟਰੀ ਜਾਂਚ ਕਰਵਾਓ। ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ ਤੋਂ ਬਚਣ ਅਤੇ ਮਾਸਕ ਪਹਿਨਣ ਦੀ ਵੀ ਸਲਾਹ ਦਿੱਤੀ ਗਈ ਹੈ।

 

LEAVE A REPLY

Please enter your comment!
Please enter your name here