ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਚੱਲ ਰਹੇ ਕੰਮ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ

0
58
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਚੱਲ ਰਹੇ ਕੰਮ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਸੂਬੇ ਵਿੱਚ ਚੱਲ ਰਹੇ ਮੈਡੀਕਲ ਕਾਲਜਾਂ ਦੇ ਕੰਮ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ’ਤੇ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਸ.ਏ.ਐਸ.ਨਗਰ (ਮੁਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਆਉਣ ਵਾਲੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਵਿਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ ‘ਤੇ ਬਿਹਤਰ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸੂਬੇ ਕੋਲ ਵਿਸ਼ਵ ਪੱਧਰੀ ਡਾਕਟਰ ਪੈਦਾ ਕਰਨ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਅੱਜ ਵੀ ਵੱਡੀ ਗਿਣਤੀ ਵਿਦਿਆਰਥੀ ਯੋਗ ਡਾਕਟਰ ਬਣਨ ਲਈ ਡਾਕਟਰੀ ਸਿੱਖਿਆ ਹਾਸਲ ਕਰ ਰਹੇ ਹਨ।

LEAVE A REPLY

Please enter your comment!
Please enter your name here