ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵੀਰਵਾਰ ਨੂੰ ਵਧਾਈ ਦਿੱਤੀ। ਇੱਕ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਮੈਚ ਵਿੱਚ ਭਾਰਤੀ ਹਾਕੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਜਿੱਤ ਵੱਲ ਤੋਰਿਆ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫੇ ਮਗਰੋਂ ਟੋਕੀਓ ਅਤੇ ਪੈਰਿਸ ਵਿੱਚ ਲਗਾਤਾਰ ਦੋ ਤਗਮੇ ਜਿੱਤੇ ਹਨ। ਇਸ ਤੋਂ ਪਹਿਲਾਂ ਭਾਰਤੀ ਹਾਕੀ ਟੀਮ ਨੇ 1968 ਵਿੱਚ ਮੈਕਸੀਕੋ ਅਤੇ 1972 ਵਿੱਚ ਮਿਊਨਿਖ ਵਿੱਚ ਲਗਾਤਾਰ ਦੋ ਤਗਮੇ ਜਿੱਤੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸਪੇਨ ਵਿਰੁੱਧ ਇਸ ਸ਼ਾਨਦਾਰ ਜਿੱਤ ਨਾਲ ਸਮੁੱਚੀ ਟੀਮ ਨੇ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕਰਵਾਇਆ ਹੈ ਅਤੇ ਇਹ ਜਿੱਤ ਖੇਡ ਇਤਿਹਾਸ ਦੇ ਇਤਿਹਾਸ ਵਿੱਚ ਸੁਨਹਿਰੀ ਸ਼ਬਦਾਂ ਵਿੱਚ ਦਰਜ ਹੋਵੇਗੀ। ਉਨ੍ਹਾਂ ਕਿਹਾ ਕਿ ਟੀਮ ਨੇ ਇੱਕ ਵਾਰ ਫਿਰ ਦੇਸ਼ ਵਿੱਚੋਂ ਪੈਦਾ ਹੋਏ ਮਹਾਨ ਹਾਕੀ ਖਿਡਾਰੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖਿਆ ਹੈ ਅਤੇ ਕਿਹਾ ਕਿ ਇਨ੍ਹਾਂ ਉਲੰਪਿਕ ਖੇਡਾਂ ਦੌਰਾਨ ਬਿਹਤਰੀਨ ਹਾਕੀ ਦਾ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ 10 ਖਿਡਾਰੀਆਂ ਨੂੰ ਸਰਕਾਰ ਦੀ ਨੀਤੀ ਅਨੁਸਾਰ 1-1 ਕਰੋੜ ਰੁਪਏ ਦੇ ਨਕਦ ਇਨਾਮਾਂ ਨਾਲ ਨਿਵਾਜਿਆ ਜਾਵੇਗਾ। ਰਾਜ ਸਰਕਾਰ.