ਮੁੱਖ ਮੰਤਰੀ ਨੇ 14 ਅਤਿ ਆਧੁਨਿਕ ਪੇਂਡੂ ਜਨਤਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ

0
115

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਵਿਕਸਤ ਕਰਨ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਵੀਰਵਾਰ ਨੂੰ 14 ਅਤਿ ਆਧੁਨਿਕ ਪੇਂਡੂ ਜਨਤਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ।

ਮੁੱਖ ਮੰਤਰੀ ਨੇ ਕਲਪਨਾ ਕੀਤੀ ਕਿ ਇਹ ਦਿਹਾਤੀ ਲਾਇਬ੍ਰੇਰੀਆਂ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ ਅਤੇ ਕਿਹਾ ਕਿ ਇਸ ਪਹਿਲ ਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਉਣ ਵਿੱਚ ਕਾਫੀ ਅੱਗੇ ਜਾਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਨੂੰ ਬਦਲਣ ਵਿੱਚ ਬਹੁਤ ਅੱਗੇ ਵਧਣਗੀਆਂ ਅਤੇ ਨੌਕਰਸ਼ਾਹ, ਵਿਗਿਆਨੀ, ਡਾਕਟਰ, ਟੈਕਨੋਕਰੇਟਸ ਅਤੇ ਹੋਰ ਪੈਦਾ ਕਰਨਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ-ਫਾਈ, ਸੋਲਰ ਪਾਵਰ ਡਿਜੀਟਲ ਐਨਾਲਾਗ ਅਤੇ ਹੋਰ ਵਰਗੀਆਂ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਦੀਆਂ ਕਿਤਾਬਾਂ ਬਾਰੇ ਵਿਸ਼ਵ ਪੱਧਰੀ ਪੁਸਤਕਾਂ ਹਨ, ਜੋ ਇੱਕ ਭਰਪੂਰ ਸਿੱਖਣ ਦਾ ਅਨੁਭਵ ਪ੍ਰਦਾਨ ਕਰਦੀਆਂ ਹਨ।

ਉਦਘਾਟਨ ਦੌਰਾਨ, ਇੱਕ ਲੜਕੀ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ, ਜੋ ਕਿ ਸਰਕਾਰ ਅਤੇ ਇਸਦੇ ਲੋਕਾਂ ਵਿਚਕਾਰ ਰਿਸ਼ਤੇ ਦਾ ਪ੍ਰਤੀਕ ਹੈ।

LEAVE A REPLY

Please enter your comment!
Please enter your name here