ਰੁੱਖਾਂ ਦੀ ਛਾਂ ਹੇਠ ਬੈਠ ਪਿੰਡ ਦੇ ਲੋਕਾਂ ਨੂੰ ਮਿਲੇ CM ਮਾਨ, ਖੇਤਾਂ ‘ਚ ਨਹਿਰੀ ਪਾਣੀ ਤੋਂ ਲੈ ਕੇ ਬਿਜਲੀ ਸਪਲਾਈ

0
2181
ਰੁੱਖਾਂ ਦੀ ਛਾਂ ਹੇਠ ਬੈਠ ਪਿੰਡ ਦੇ ਲੋਕਾਂ ਨੂੰ ਮਿਲੇ CM ਮਾਨ, ਖੇਤਾਂ 'ਚ ਨਹਿਰੀ ਪਾਣੀ ਤੋਂ ਲੈ ਕੇ ਬਿਜਲੀ ਸਪਲਾਈ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 27 ਜੁਲਾਈ ਦਿਨ ਐਤਵਾਰ ਨੂੰ ਜਦੋਂ ਪੰਜਾਬ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਤਾਂ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ, ਪਿੰਡ ਵਾਸੀਆਂ ਨੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਉਨ੍ਹਾਂ ਨੇ ਪਹਿਲੀ ਵਾਰ ਇਸ ਇਤਿਹਾਸਕ ਪਲ ਨੂੰ ਦੇਖਿਆ ਹੈ ਜਦੋਂ ਸੂਬੇ ਦਾ ਮੁੱਖੀ ਪ੍ਰਮੁੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਉਨ੍ਹਾਂ ਕੋਲ ਖੁਦ ਚੱਲ ਕੇ ਆਏ ਹਨ।

ਇਸ ਨਾਲ ਸੰਬੰਧੀ ਕੁੱਝ ਤਸਵੀਰਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਉੱਤੇ ਵੀ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਦੇ ਵਿੱਚ ਉਨ੍ਹਾਂ ਨੇ ਦੱਸਿਆ ਕਿ ਖੇਤਾਂ ਵਿੱਚ ਨਹਿਰੀ ਪਾਣੀ ਆਉਣਾ ਕਿਸਾਨਾਂ ਲਈ ਸੁਪਨਾ ਬਣ ਕੇ ਰਹਿ ਗਿਆ ਸੀ। ਅਸੀਂ ਨਹਿਰੀ ਸਿਸਟਮ ਠੀਕ ਕਰਕੇ ਮੋਘਿਆਂ ਰਾਹੀਂ ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾ ਰਹੇ ਹਾਂ। ਅਸੀਂ ਕੋਈ ਵੀ ਖੇਤ ਨਹਿਰੀ ਪਾਣੀ ਬਿਨਾਂ ਸੱਖਣਾ ਨਹੀਂ ਰਹਿਣ ਦੇਣਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਅਸੀਂ ਇਹਨਾਂ ਨੂੰ ਕੰਮ ਕਰਨ ਲਈ ਸਹੂਲਤਾਂ ਅਤੇ ਵਧੀਆ ਮਾਹੌਲ ਦੇਣ ਲਈ ਵਚਨਬੱਧ ਹਾਂ।

ਪਹਿਲੀ ਵਾਰ ਹੋਇਆ ਜਦੋਂ ਕਿਸਾਨ ਕੋਲ ਖੁਦ ਸੀਐਮ ਚੱਲ ਕੇ ਆਇਆ ਹੋਵੇ

ਉੱਧਰ ਕਿਸਾਨਾਂ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਮੁੱਖ ਮੰਤਰੀ ਉਨ੍ਹਾਂ ਕੋਲ ਆਇਆ ਹੈ, ਉਨ੍ਹਾਂ ਦੇ ਖੇਤਾਂ ਵਿੱਚ ਮੰਜੇ ‘ਤੇ ਬੈਠਾ ਅਤੇ ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਦਾ ਖੇਤਾਂ ਨੂੰ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਪਿੰਡਾਂ ਵਿੱਚ ਅਜਿਹਾ ਅਲੋਕਾਰੀ ਵਰਤਾਰਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਯਤਨਾਂ ਸਦਕਾ ਨਹਿਰੀ ਪਾਣੀ ਨਾਲ ਝੋਨੇ ਦੀ ਖੇਤੀ ਹੋਈ ਹੈ ਅਤੇ ਬਿਜਲੀ ਦੀ ਨਿਯਮਤ ਸਪਲਾਈ ਨਾਲ ਇਹ ਯਕੀਨੀ ਬਣਾਇਆ ਹੈ ਕਿ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ।

ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ

ਕਿਸਾਨਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਾਣੀ ਕੱਢਣ ਲਈ ਵਰਤੇ ਜਾਂਦੇ ਆਪਣੇ ਜਨਰੇਟਰ ਪਹਿਲਾਂ ਹੀ ਵੇਚ ਦਿੱਤੇ ਹਨ ਕਿਉਂਕਿ ਨਹਿਰੀ ਪਾਣੀ ਦੀ ਸਪਲਾਈ ਕਾਰਨ ਉਨ੍ਹਾਂ ਦੀ ਹੁਣ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਪਿਛਲੇ 70 ਸਾਲਾਂ ਵਿੱਚ ਕਿਸੇ ਨੇ ਵੀ ਅਜਿਹਾ ਨਹੀਂ ਕੀਤਾ। ਕਿਸਾਨਾਂ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਕਈ ਮਹੱਤਵਪੂਰਨ ਪਹਿਲਕਦਮੀਆਂ ਕਰਕੇ ਇਤਿਹਾਸ ਰਚਿਆ ਹੈ। ਉਨ੍ਹਾਂ ਨੇ ਨਸ਼ਿਆਂ ਦੀ ਮਹਾਂਮਾਰੀ ਨੂੰ ਸਖ਼ਤੀ ਨਾਲ ਰੋਕਣ ਅਤੇ ਰਸੂਖਵਾਨ ਆਗੂਆਂ ਨੂੰ ਸਲਾਖਾਂ ਪਿੱਛੇ ਪਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਵੀ ਕੀਤੀ।

 

LEAVE A REPLY

Please enter your comment!
Please enter your name here