ਲੁਧਿਆਣਾ ਲਈ ਖ਼ਤਰੇ ਦੀ ਘੰਟੀ ! ਹਰ ਐਤਵਾਰ ਬੰਦ ਰਹਿਣਗੇ ਪੈਟਰੋਲ ਪੰਪ, ਜਾਣੋ ਕੀ ਹੈ ਵਜ੍ਹਾ

0
62
ਲੁਧਿਆਣਾ ਲਈ ਖ਼ਤਰੇ ਦੀ ਘੰਟੀ ! ਹਰ ਐਤਵਾਰ ਬੰਦ ਰਹਿਣਗੇ ਪੈਟਰੋਲ ਪੰਪ, ਜਾਣੋ ਕੀ ਹੈ ਵਜ੍ਹਾ

 

ਲੁਧਿਆਣਾ ਵਿੱਚ ਪੈਟਰੋਲ ਪੰਪ ਡੀਲਰ ਐਸੋਸ਼ੀਏਸ਼ਨ (PPDA) ਨੇ ਫ਼ੈਸਲਾ ਲਿਆ ਹੈ ਕਿ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖੇ ਜਾਣਗੇ ਤੇ ਇਹ ਫ਼ੈਸਲਾ 18 ਅਗਸਤ ਤੋਂ ਲਾਗੂ ਹੋ ਰਿਹਾ ਹੈ। ਇਨ੍ਹਾਂ ਸਾਰਿਆਂ ਨੇ ਆਪਣੇ ਖ਼ਰਚੇ ਘੱਟ ਕਰਨ ਲਈ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ।

ਐਸੋਸਏਸ਼ਨ ਦਾ ਕਹਿਣਾ ਹੈ ਕਿ ਪਿਛਲੇ 8 ਸਾਲਾਂ ਤੋਂ ਉਨ੍ਹਾਂ ਦਾ ਕਮਿਸ਼ਨ ਨਹੀਂ ਵਧਿਆ ਹੈ, ਜਿਸ ਦੇ ਚਲਦੇ ਹੁਣ ਐਸੋਸੀਏਸ਼ਨ ਸੰਘਰਸ਼ ਕਰੇਗੀ। ਫਿਲਹਾਲ 2 ਫ਼ੀਸਦ ਕਮਿਸ਼ਨ ਦਿੱਤਾ ਜਾ ਰਿਹਾ ਹੈ ਜਦੋਂ ਉਨ੍ਹਾਂ ਵੱਲੋਂ 5 ਫ਼ੀਸਦੀ ਦੀ ਮੰਗ ਕੀਤੀ ਜਾ ਰਹੀ ਹੈ। ਜਾਣਕਾਰੀ ਲਈ ਦੱਸ ਦਈਏ ਕਿ 25 ਅਗਸਤ ਤੋਂ ਪੂਰੇ ਪੰਜਾਬ ਵਿੱਚ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰਹਿਣਗੇ।

ਪਿਛਲੇ 8 ਸਾਲ ਤੋਂ ਨਹੀਂ ਵਧਿਆ ਕਮਿਸ਼ਨ

ਐਸੋਸੀਏਸ਼ਨ ਪ੍ਰਧਾਨ ਰਣਜੀਤ ਸਿੰਘ ਗਾਂਧੀ ਨੇ ਕਿਹਾ ਕਿ ਸਾਰੇ ਕਾਰੋਬਾਰਾਂ ਵਿੱਚ ਲੋਕਾਂ ਦੀ ਕਮਿਸ਼ਨ ਵਧਦੀ ਹੈ ਪਰ ਪਿਛਲੇ 8 ਸਾਲ ਤੋਂ ਪੈਟਰੋਲ ਪੰਪ ਮਾਲਿਕਾਂ ਦੀ ਕਮਿਸ਼ਨ ਨਹੀਂ ਵਧਾਈ ਗਈ ਹੈ। ਅੱਜ 80 ਰੁਪਏ ਵਾਲੀ ਚੀਜ਼ 120 ਰੁਪਏ ਤੱਕ ਪਹੁੰਚ ਗਈ ਹੈ ਜਦੋਂ ਕਿ ਸਰਕਾਰ ਉਨ੍ਹਾਂ ਦਾ ਕਮਿਸ਼ਨ ਵਧਾਉਣ ਦੇ ਨਾਂਅ ਉੱਤੇ ਚੁੱਪ ਵੱਟ ਲੈਂਦੀ ਹੈ। ਉਨ੍ਹਾਂ ਕਿਹਾ ਫਿਲਹਾਲ ਖੰਨਾ ਤੋਂ ਲੈ ਕੇ ਫਿਲੌਰ ਤੱਕ ਦੇ ਪੈਟਰੋਲ ਪੰਪ ਐਤਵਾਰ ਨੂੰ ਬੰਦ ਰਹਿਣਗੇ।

ਕੇਂਦਰ ਨੇ ਵੋਟਾਂ ਤੋਂ ਪਹਿਲਾਂ ਦਿੱਤਾ ਭਰੋਸਾ ਪਰ ਹੁਣ

ਦੱਸ ਦਈਏ ਕਿ 5 ਮਹੀਨੇ ਪਹਿਲਾਂ ਵੀ ਪੈਟਰੋਲ ਪੰਪ ਮਾਲਕਾਂ ਨੇ ਤੇਲ ਨਾ ਖ਼ਰੀਦ ਕੇ ਹੜਤਾਲ ਕੀਤੀ ਸੀ, ਉਸ ਵੇਲੇ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਵੋਟਾਂ ਤੋਂ ਬਾਅਦ ਉਨ੍ਹਾਂ ਦਾ ਕਮਿਸ਼ਨ ਵਧਾਇਆ ਜਾਵੇਗਾ ਪਰ ਸਰਕਾਰ ਹੁਣ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।

LEAVE A REPLY

Please enter your comment!
Please enter your name here