ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਇਜ਼ਾਫਾ ਦਰਜ ਕੀਤਾ ਗਿਆ ਹੈ। ਇਹ ਤਾਪਮਾਨ ਆਮ ਤੌਰ ‘ਤੇ ਦਰਜ ਹੋਣ ਵਾਲੇ ਤਾਪਮਾਨ ਨਾਲੋਂ 2.7 ਡਿਗਰੀ ਵੱਧ ਹੈ।
ਸਭ ਤੋਂ ਜ਼ਿਆਦਾ ਤਾਪਮਾਨ ਬਠਿੰਡਾ ਵਿੱਚ 45.2 ਡਿਗਰੀ ਦਰਜ ਕੀਤਾ ਗਿਆ ਹੈ। 12 ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਤੋਂ ਵੱਧ ਰਿਹਾ। ਅੱਜ ਮੌਸਮ ਖੁਸ਼ਕ ਰਹੇਗਾ ਤੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਪਰ ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨਾਂ (19 ਮਈ ਤੋਂ 21 ਮਈ ਤੱਕ) ਹਲਕੀ ਮੀਂਹ ਦੀ ਸੰਭਾਵਨਾ ਜਤਾਈ ਹੈ।
ਇਹ ਹਾਲਾਤ ਵੈਸਟਨ ਡਿਸਟਰਬਨ ਦੇ ਸਰਗਰਮ ਹੋਣ ਕਰਕੇ ਬਣੇਗਾ। ਅਗਲੇ ਤਿੰਨ ਦਿਨਾਂ ਦੌਰਾਨ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਗਰਜ ਮੀਂਹ ਅਤੇ ਬਿਜਲੀ ਚਮਕਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ 40.8 ਡਿਗਰੀ ਤਾਪਮਾਨ ਦਰਜ ਹੋਇਆ ਹੈ।
ਆਉਣ ਵਾਲੇ ਤਿੰਨ ਦਿਨਾਂ ਦਾ ਮੌਸਮ ਇਸ ਤਰ੍ਹਾਂ ਰਹੇਗਾ:
19 ਮਈ – ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸਏਸ ਨਗਰ, ਫਤਿਹਗੜ੍ਹ ਸਾਹਿਬ, ਅਤੇ ਪਟਿਆਲਾ ਜ਼ਿਲ੍ਹਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਮੀਂਹ ਹੋਣ ਦੀ ਸੰਭਾਵਨਾ ਹੈ। ਇਹਨਾਂ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ਤੇ ਤੇਜ਼ ਹਵਾਵਾਂ (ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਹਨੇਰੀ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ।
20 ਮਈ – ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਜ਼ਿਲ੍ਹਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਂਦਾ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ਤੇ ਹਨੇਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ (40-50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਵੀ ਹੋਣ ਦੀ ਸੰਭਾਵਨਾ ਹੈ।
21 ਮਈ – ਫਿਰੋਜ਼ਪੁਰ, ਮੋਗਾ, ਫਰੀਦਕੋਟ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਦੇ ਵੱਖ-ਵੱਖ ਇਲਾਕਿਆਂ ਵਿੱਚ ਹਲਕੀ ਮੀਂਹ ਹੋ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (40-50 ਕਿਮੀ ਪ੍ਰਤੀ ਘੰਟਾ) ਦੇ ਨਾਲ ਹਨੇਰੀ ਅਤੇ ਬਿਜਲੀ ਚਮਕਣ ਦੀ ਵੀ ਸੰਭਾਵਨਾ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਦਾ ਮੌਸਮ:
ਚੰਡੀਗੜ੍ਹ: ਅੱਜ ਅਸਮਾਨ ਸਾਫ਼ ਰਹੇਗਾ। ਮੀਂਹ ਦੀ ਸੰਭਾਵਨਾ ਨਹੀਂ ਹੈ। ਤਾਪਮਾਨ 25 ਡਿਗਰੀ ਤੋਂ 41 ਡਿਗਰੀ ਦਰਮਿਆਨ ਰਹੇਗਾ।
ਅੰਮ੍ਰਿਤਸਰ: ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ। ਤਾਪਮਾਨ 25 ਤੋਂ 43 ਡਿਗਰੀ ਸੈਲਸੀਅਸ ਦਰਮਿਆਨ ਹੋ ਸਕਦਾ ਹੈ।
ਜਲੰਧਰ: ਮੌਸਮ ਸਾਫ਼ ਰਹੇਗਾ। ਤਾਪਮਾਨ ਵਿੱਚ ਹਲਕਾ ਵਾਧਾ ਹੋਵੇਗਾ। ਤਾਪਮਾਨ 23 ਤੋਂ 42 ਡਿਗਰੀ ਦਰਮਿਆਨ ਦਰਜ ਕੀਤਾ ਜਾ ਸਕਦਾ ਹੈ।
ਲੁਧਿਆਣਾ: ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ ਵਿੱਚ ਹਲਕਾ ਵਾਧਾ ਹੋਵੇਗਾ। ਤਾਪਮਾਨ 25 ਤੋਂ 43 ਡਿਗਰੀ ਦਰਮਿਆਨ ਦਰਜ ਕੀਤਾ ਜਾ ਸਕਦਾ ਹੈ।
ਪਟਿਆਲਾ: ਅੱਜ ਮੀਂਹ ਜਾਂ ਬੱਦਲ ਗਰਜਣ ਦਾ ਕੋਈ ਅਲਰਟ ਨਹੀਂ ਹੈ। ਤਾਪਮਾਨ ਵਿੱਚ ਹਲਕਾ ਵਾਧਾ ਹੋਵੇਗਾ। ਤਾਪਮਾਨ 27 ਤੋਂ 43 ਡਿਗਰੀ ਦਰਮਿਆਨ ਦਰਜ ਕੀਤਾ ਜਾ ਸਕਦਾ ਹੈ।
ਮੋਹਾਲੀ: ਅੱਜ ਮੌਸਮ ਖੁਸ਼ਕ ਰਹੇਗਾ। ਤਾਪਮਾਨ ਵਿੱਚ ਹਲਕਾ ਵਾਧਾ ਹੋਵੇਗਾ। ਤਾਪਮਾਨ 28 ਤੋਂ 42 ਡਿਗਰੀ ਦਰਮਿਆਨ ਦਰਜ ਕੀਤਾ ਜਾ ਸਕਦਾ ਹੈ।