ਵਾਹਨ ਚਾਲਕਾਂ ਨੂੰ ਵੱਡੀ ਰਾਹਤ, ਹੁਣ ਪੰਜਾਬ ਤੋਂ ਚੰਡੀਗੜ੍ਹ ਦਾ ਸਫ਼ਰ ਹੋਵੇਗਾ ਆਸਾਨ, ਪੜ੍ਹੋ ਜ਼ਰੂਰੀ ਖਬਰ…

0
2087
ਵਾਹਨ ਚਾਲਕਾਂ ਨੂੰ ਵੱਡੀ ਰਾਹਤ, ਹੁਣ ਪੰਜਾਬ ਤੋਂ ਚੰਡੀਗੜ੍ਹ ਦਾ ਸਫ਼ਰ ਹੋਵੇਗਾ ਆਸਾਨ, ਪੜ੍ਹੋ ਜ਼ਰੂਰੀ ਖਬਰ...

ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ, ਪੰਜਾਬ ਦੇ ਜ਼ਿਲ੍ਹਾ ਬਠਿੰਡਾ ਤੋਂ ਚੰਡੀਗੜ੍ਹ ਪਹੁੰਚਣ ਵਿੱਚ ਘੱਟ ਸਮਾਂ ਲੱਗੇਗਾ, ਕਿਉਂਕਿ ਹੁਣ ਇੱਥੋਂ ਸਿੱਧੀ ਰੇਲਗੱਡੀ ਚਲਾਉਣ ਲਈ ਰੇਲਵੇ ਨੇ ਕਰੋੜਾਂ ਰੁਪਏ ਦਾ ਬਜਟ ਜਾਰੀ ਕੀਤਾ ਹੈ।

ਅਜਿਹੀ ਸਥਿਤੀ ਵਿੱਚ, ਹੁਣ ਪਟਿਆਲਾ, ਨਾਭਾ, ਧੂਰੀ, ਬਰਨਾਲਾ ਅਤੇ ਬਠਿੰਡਾ ਤੋਂ ਚੰਡੀਗੜ੍ਹ ਪਹੁੰਚਣ ਵਿੱਚ ਘੱਟ ਸਮਾਂ ਲੱਗੇਗਾ, ਯਾਤਰੀਆਂ ਨੂੰ ਘੰਟਿਆਂ ਬੱਧੀ ਬੱਸਾਂ ਵਿੱਚ ਪਰੇਸ਼ਾਨੀ ਨਹੀਂ ਝੱਲਣੀ ਪਵੇਗੀ। ਜਾਣਕਾਰੀ ਅਨੁਸਾਰ, ਰੇਲਵੇ ਮੰਤਰਾਲੇ ਨੇ ਮੋਹਾਲੀ-ਰਾਜਪੁਰਾ ਰੇਲ ਲਿੰਕ ਲਈ 202.99 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਹੈ, ਜਿਸ ਨਾਲ ਜਲਦੀ ਹੀ ਇਹ ਪ੍ਰੋਜੈਕਟ ਸ਼ੁਰੂ ਹੋ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਉਕਤ ਪ੍ਰੋਜੈਕਟ ਲੰਬੇ ਸਮੇਂ ਤੋਂ ਲਟਕਿਆ ਹੋਇਆ ਸੀ ਕਿਉਂਕਿ ਇਸਦੇ ਲਈ ਜ਼ਮੀਨ ਪ੍ਰਾਪਤ ਨਹੀਂ ਹੋ ਰਹੀ ਸੀ, ਪਰ ਹੁਣ ਰੇਲਵੇ ਵੱਲੋਂ ਬਜਟ ਜਾਰੀ ਹੋਣ ਤੋਂ ਤੁਰੰਤ ਬਾਅਦ ਕੰਮ ਦੁਬਾਰਾ ਸ਼ੁਰੂ ਹੋ ਜਾਵੇਗਾ।

 

 

LEAVE A REPLY

Please enter your comment!
Please enter your name here