ਵਿਜੀਲੈਂਸ ਅਧਿਕਾਰੀਆਂ ਦੇ ਨਾਂ ‘ਤੇ 2.50,000 ਰੁਪਏ ਲੈਣ ਵਾਲੇ ਦੋ ਨਿੱਜੀ ਵਿਅਕਤੀਆਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

1
100176
ਵਿਜੀਲੈਂਸ ਅਧਿਕਾਰੀਆਂ ਦੇ ਨਾਂ 'ਤੇ 2.50,000 ਰੁਪਏ ਲੈਣ ਵਾਲੇ ਦੋ ਨਿੱਜੀ ਵਿਅਕਤੀਆਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਦੋ ਵਿਅਕਤੀਆਂ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦੇ ਨਾਂ ‘ਤੇ 2,50,000 ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਅਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ। ਇਹ ਮਾਮਲਾ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ 10,000 ਰੁਪਏ ਦੀ ਰਿਸ਼ਵਤ ਲਈ ਸੀ। ਉਸ ਦੀ ਮਾਤਾ ‘ਤੇ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਗਬਨ ਦੇ ਦੋਸ਼ਾਂ ਦੇ ਨਾਲ ਚੱਲ ਰਹੀ ਜਾਂਚ ਵਿੱਚ ਮਦਦ ਕਰਨ ਲਈ ਉਸ ਤੋਂ ਵਿਜੀਲੈਂਸ ਅਧਿਕਾਰੀਆਂ ਦੇ ਨਾਂ ‘ਤੇ 2,50,000 ਰੁਪਏ ਲਏ ਗਏ।

ਉਨ੍ਹਾਂ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਹਨ। ਇਸ ਉਪਰੰਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7-ਏ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਨੰਬਰ 16 ਮਿਤੀ 28.03.2024 ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

1 COMMENT

  1. I was suggested this web site by my cousin Im not sure whether this post is written by him as no one else know such detailed about my trouble You are incredible Thanks

LEAVE A REPLY

Please enter your comment!
Please enter your name here