ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

0
100106
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 3,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਮਾਲ ਹਲਕਾ ਗਿੱਦਰਾਂਵਾਲੀ, ਫਾਜ਼ਿਲਕਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਵਿਨੋਦ ਕੁਮਾਰ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਵਿਰੁੱਧ ਇਹ ਮਾਮਲਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਨਿਵਾਸੀ ਅਮਰੀਕ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ਫਰਦ ਦੀਆਂ ਕਾਪੀਆਂ ਦੇਣ ਦੇ ਬਦਲੇ 8,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 1000 ਰੁਪਏ ਲੈ ਚੁੱਕਾ ਹੈ ਅਤੇ 3000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਉਪਰੋਕਤ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here