ਵਿਸਾਖੀ ਮੌਕੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

2
10785
ਵਿਸਾਖੀ ਮੌਕੇ 1942 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

 

ਅੰਮ੍ਰਿਤਸਰ ਖ਼ਬਰਾਂ: ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿੱਚ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜੇ ਮਿਲੇ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਰਵਾਨਾ ਹੋਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਇਸ ਬਾਰੇ ਦਿੱਤੀ ਅਹਿਮ ਜਾਣਕਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1942 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਨੂੰ ਦੂਤਾਵਾਸ ਵੱਲੋਂ ਵੀਜ਼ਾ ਜਾਰੀ ਕੀਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ।

ਇਹ ਜਥਾ 10 ਅਪ੍ਰੈਲ ਨੂੰ ਜੈਕਾਰਿਆਂ ਦੀ ਗੂੰਜ ਨਾਲ ਹੋਵੇਗਾ ਰਵਾਨਾ

ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ।

ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਕੀਤਾ ਧੰਨਵਾਦ

ਇਸੇ ਦੌਰਾਨ ਓਐੱਸਡੀ ਸ. ਸਤਬੀਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਵੀਜ਼ਾਂ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬਹੁਤ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਸੀ ਦਿੱਤਾ ਜਾਂਦਾ, ਜਿਸ ਨਾਲ ਸ਼ਰਧਾਲੂਆਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਸੀ।

ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਤੇ ਮੁੱਖ ਸਕੱਤਰ ਸ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਖੁਲ੍ਹਦਿਲੀ ਨਾਲ ਵੀਜ਼ਾਂ ਦੇਣ ਲਈ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦੇ ਨਾਲ ਨਾਲ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਵੀ ਧੰਨਵਾਦ ਕਰਦੇ ਹਨ।

 

2 COMMENTS

  1. Измучились от постоянной уборки в своем доме или офисе? Мы понимаем, как сложно найти время на поддержание идеальной чистоты, особенно в круговороте повседневной жизни. Наша клининговая компания в Санкт-Петербурге предлагает услуги профессионального клининга, которые превратят ваше пространство безупречным. Мы гарантируем высокое качество работы, используя только безопасные и действенные средства. Тапайте Клининг срочный Не позволяйте пыли и хаосу отнимать у вас время. Доверьте уборку нашим бывалым специалистам, и наслаждайтесь уютом и чистотой в вашем доме или офисе. Мы всегда готовы вам в любое время, формируя атмосферу, в которой комфортно находиться.

LEAVE A REPLY

Please enter your comment!
Please enter your name here