BBMB ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਹੁਣ ਹਰਿਆਣਾ ਤੇ ਕੇਂਦਰ ਸਰਕਾਰ ਨਾਲ ਟੱਕਰ ਲੈ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਮੁੜ ਤੋਂ ਐਕਸ਼ਨ ਵਿੱਚ ਆ ਗਈ ਹੈ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮੁੜ ਵਿਚਾਰ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ 6 ਮਈ ਦੇ ਆਦੇਸ਼ ਨੂੰ ਗ਼ਲਤ ਦੱਸਿਆ ਗਿਆ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਇਸ਼ਾਰੇ ਉੱਤੇ BBMB ਵੱਲੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਪੰਜਾਬ ਦਾ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।