ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਨੂੰ ਲੈ ਕੇ ਬਿਕਰਮ ਮਜੀਠੀਆ ਲਗਾਤਾਰ ਸਰਕਾਰ ਤੇ ਪੁਲਿਸ ਨੂੰ ਸਵਾਲ ਕਰ ਰਹੇ ਹਨ ਹਾਲਾਂਕਿ ਇਸ ਮੌਕੇ ਕਤਲ ਦੇ ਮੁੱਖ ਦੋਸ਼ੀ ਦਾ ਪੁਲਿਸ ਨਾਲ ਮੁਕਾਬਲਾ ਹੋਇਆ ਹੈ ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਇਸ ਮੌਕੇ ਮਜੀਠੀਆ ਨੇ ਇੱਕ ਹੋਰ ਵੀਡੀਓ ਸਾਂਝੀ ਕਰਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ।
ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਇਹ ਵੀਡੀਓ 19 ਫਰਵਰੀ, 2025 ਦੀ ਹੈ ਜਿਸ ਵਿੱਚ ਗੁੰਡੇ ਸ਼ਰੇਆਮ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਕੌਂਸਲਰ ਵੱਲੋਂ ਪੁਲਿਸ ਨੂੰ ਦਰਖ਼ਾਸਤ ਦੇ ਕੇ ਸੁਰੱਖਿਆ ਦੀ ਗੁਹਾਰ ਲਾਈ ਸੀ।
ਮਜੀਠੀਆ ਨੇ ਕਿਹਾ ਕਿ ਪਰ ਸਿਆਸੀ ਵਿਰੋਧੀ ਪਾਰਟੀ ਨਾਲ ਸੰਬੰਧਿਤ ਹੋਣ ਕਾਰਨ ਸੁਰੱਖਿਆ ਮੁਹਈਆ ਨਹੀਂ ਕਰਵਾਈ ਗਈ ਅਤੇ ਕੱਲ 25 ਮਈ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਗੁੰਡਿਆਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਭਗਵੰਤ ਮਾਨ ਜੀ ਤੁਸੀਂ ਪੰਜਾਬ ਨੂੰ ਸੰਭਾਲਣ ਦੇ ਕਾਬਿਲ ਨਹੀਂ ਹੋ ਤੁਰੰਤ ਅਸਤੀਫ਼ਾ ਦਿਓ, DGP ਸਾਬ੍ਹ ਹੋਰ ਕਿੰਨੇ ਪੰਜਾਬੀਆਂ ਨੂੰ ਇਸੇ ਤਰ੍ਹਾਂ ਮਰਨਾ ਪਵੇਗਾ ਕਦੋਂ ਤੱਕ ਪੰਜਾਬ ‘ਚ ਇਹ ਜੰਗਲ ਰਾਜ ਰਹੇਗਾ ?
ਮਜੀਠੀਆ ਦੇ ਦਾਅਵਾ ਕੀਤਾ ਹੈ ਕਿ ਇਹ 19 ਫਰਵਰੀ 2025 ਦੀ CCTV ਫੁਟੇਜ ਹੈ ਜਿਸ ਵਿੱਚ ਹਥਿਆਰਬੰਦ ਲੋਕ ਹਰਜਿੰਦਰ ਨੂੰ ਉਸ ਦੇ ਘਰ ਦੇ ਬਾਹਰ ਧਮਕੀਆਂ ਦਿੰਦੇ ਦਿਖਾਈ ਦਿੰਦੇ ਹਨ। ਉਨ੍ਹਾਂ ਨੇ ਦੋਸ਼ ਲਗਾਏ ਕਿ ਹਰਜਿੰਦਰ ਨੇ ਪੁਲਿਸ ਨੂੰ ਸੁਰੱਖਿਆ ਲਈ ਬਹੁਤ ਵਾਰੀਆਂ ਅਪੀਲ ਕੀਤੀ, ਪਰ ਸਿਆਸੀ ਵਿਰੋਧੀ ਪਾਰਟੀ ਨਾਲ ਸਬੰਧ ਹੋਣ ਕਾਰਨ ਸੁਰੱਖਿਆ ਨਹੀਂ ਦਿੱਤੀ ਗਈ।
ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਅਸਫਲਤਾ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਮਾਨ ਤੋਂ ਤੁਰੰਤ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ।ਇਸ ਹੱਤਿਆ ਨੇ ਸੂਬੇ ਵਿੱਚ ਵਧਦੀ ਹਿੰਸਾ ਅਤੇ ਸੁਰੱਖਿਆ ਲਈ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ।
ਜ਼ਿਕਰ ਕਰ ਦਈਏ ਕਿ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੇ ਕਤਲ ਦੇ ਮੁੱਖ ਦੋਸ਼ੀ ਦਾ ਪੁਲਿਸ ਨਾਲ ਮੁਕਾਬਲਾ ਹਹੋਇਆ ਹੈ। ਇਹ ਮੁਕਾਬਲਾ ਫਤਿਹਪੁਰ ਕੇਂਦਰੀ ਜੇਲ੍ਹ ਤੋਂ ਕੁਝ ਦੂਰੀ ‘ਤੇ ਝਬਾਲ ਰੋਡ ‘ਤੇ ਹੋਇਆ। ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਦੋਸ਼ੀ ਗੋਪੀ ਪੁਲਿਸ ਦੀ ਗੋਲੀ ਲੱਗਣ ਤੋਂ ਬਾਅਦ ਜ਼ਖਮੀ ਹੋ ਗਿਆ।
ਇਹ ਮੁਕਾਬਲਾ ਫਤਿਹਪੁਰ ਕੇਂਦਰੀ ਜੇਲ੍ਹ ਤੋਂ ਕੁਝ ਦੂਰੀ ‘ਤੇ ਝਬਾਲ ਰੋਡ ‘ਤੇ ਹੋਇਆ। ਪੁਲਿਸ ਨੂੰ ਦੇਖ ਕੇ ਮੁਲਜ਼ਮ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਦੋਸ਼ੀ ਗੋਪੀ ਪੁਲਿਸ ਦੀ ਗੋਲੀ ਲੱਗਣ ਤੋਂ ਬਾਅਦ ਜ਼ਖਮੀ ਹੋ ਗਿਆ। ਮੌਕੇ ਤੋਂ ਦੋਸ਼ੀ ਦੀ ਮੋਟਰਸਾਈਕਲ ਵੀ ਜ਼ਬਤ ਕਰ ਲਈ ਗਈ ਹੈ। ਉਹ ਅਤੇ ਉਸਦੇ ਸਾਥੀ ਕਤਲ ਕਰਨ ਲਈ ਇਸੇ ਮੋਟਰਸਾਈਕਲ ‘ਤੇ ਆਏ ਸਨ। ਪੁਲਿਸ ਉਸਦੇ ਤਿੰਨ ਸਾਥੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।