ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ‘ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟ

0
1271
ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਸੁਖਦੇਵ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਦੇ ਮੋਹਰੀ ਆਗੂਆਂ ਵਿੱਚੋਂ ਸਨ, ਜਿਨ੍ਹਾਂ ਨੇ ਪੰਥ ਅਤੇ ਪੰਜਾਬ ਪ੍ਰਤੀ ਸਮਰਪਣ ਭਾਵਨਾ ਨਾਲ ਕੌਮੀ ਰਾਜਨੀਤੀ ਵਿਚ ਉੱਚੇ ਮੁਕਾਮ ਹਾਸਲ ਕੀਤੇ। ਉਨ੍ਹਾਂ ਕਿਹਾ ਕਿ ਸ. ਢੀਂਡਸਾ ਦਾ ਅਕਾਲ ਚਲਾਣਾ ਪਰਿਵਾਰ ਦੇ ਨਾਲ ਨਾਲ ਦੇਸ਼ ਅਤੇ ਪੰਜਾਬ ਲਈ ਵੀ ਵੱਡਾ ਘਾਟਾ ਹੈ।

ਐਡਵੋਕੇਟ ਧਾਮੀ ਨੇ ਸ. ਢੀਂਡਸਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਦੱਸ ਦਈਏ ਕਿ ਸੁਖਦੇਵ ਸਿੰਘ ਢੀਂਡਸਾ ਫੋਰਟਿਜ਼ ਹਸਪਤਾਲ ’ਚ ਭਰਤੀ ਸਨ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਲ ਲਏ। 89 ਸਾਲ ਦੀ ਉਮਰ ’ਚ ਸੁਖਦੇਵ ਸਿੰਘ ਢੀਂਡਸਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਫੇਫੜਿਆਂ ਦੀ ਬੀਮਾਰੀ ਦੇ ਚੱਲਦੇ ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਜ਼ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ।

 

LEAVE A REPLY

Please enter your comment!
Please enter your name here