ਸੁਖਬੀਰ ਬਾਦਲ ਵੱਲੋਂ ਵੀ ਹਾਈਕੋਰਟ ਦਾ ਰੁਖ, ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪਟੀਸ਼ਨ ਦਾਇਰ, CBI ਜਾਂਚ ਦੀ ਮੰਗ

1
10628
ਸੁਖਬੀਰ ਬਾਦਲ ਵੱਲੋਂ ਵੀ ਹਾਈਕੋਰਟ ਦਾ ਰੁਖ, ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ 'ਚ ਪਟੀਸ਼ਨ ਦਾਇਰ, CBI ਜਾਂਚ ਦੀ ਮੰਗ

 

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਡਿਪਟੀ CM ਸੁਖਬੀਰ ਸਿੰਘ ਬਾਦਲ ਨੇ ਗੋਲਡਨ ਟੈਂਪਲ ਵਿੱਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ, ਜਿਸ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਦਾ ਆਰੋਪੀ ਜੇਲ੍ਹ ਤੋਂ ਬਾਹਰ ਆ ਗਿਆ ਹੈ।

ਹਮਲੇ ਦੀ ਜਾਂਚ NIA ਜਾਂ CBI ਤੋਂ ਕਰਵਾਈ ਜਾਏ

ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ NIA ਜਾਂ CBI ਨੂੰ ਸੌਂਪੀ ਜਾਵੇ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਇਹ ਪਟੀਸ਼ਨ ਦਾਇਰ ਕੀਤੀ ਗਈ ਹੈ, ਜਦਕਿ ਸੀਨੀਅਰ ਵਕੀਲ R.S. ਚੀਮਾ ਸੁਖਬੀਰ ਸਿੰਘ ਬਾਦਲ ਦੀ ਪੇਸ਼ੀ ਕਰਣਗੇ। ਮਾਮਲੇ ਦੀ ਸੁਣਵਾਈ ਅੱਜ ਹੋਵੇਗੀ।

4 ਦਸੰਬਰ ਨੂੰ ਚਲਾਈ ਗਈ ਸੀ ਗੋਲੀ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ 4 ਦਸੰਬਰ ਨੂੰ ਦਰਬਾਰ ਸਾਹਿਬ ਵਿੱਚ ਸੇਵਾ ਦੌਰਾਨ ਗੋਲੀ ਚਲਾਈ ਗਈ ਸੀ। ਇਹ ਹਮਲਾ ਨਾਰਾਇਣ ਸਿੰਘ ਚੌੜਾ ਵੱਲੋਂ ਕੀਤਾ ਗਿਆ ਸੀ। ਇਹ ਘਟਨਾ ਉਸ ਵੇਲੇ ਵਾਪਰੀ, ਜਦ ਸੁਖਬੀਰ ਬਾਦਲ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਗਈ ਸਜ਼ਾ ਪੂਰੀ ਕਰਨ ਮਗਰੋਂ ਸੇਵਾ ਕਰ ਰਹੇ ਸਨ। ਅਚਾਨਕ ਚੌੜਾ ਨੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਥਾਂ ਤੇ ਹਲਚਲ ਮਚ ਗਈ ਸੀ।

ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਚੌੜਾ ਨੂੰ ਕਾਬੂ ਕਰ ਲਿਆ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਾਂਚ ਦੌਰਾਨ ਪਤਾ ਲੱਗਿਆ ਕਿ ਚੌੜਾ ਲੰਬੇ ਸਮੇਂ ਤੋਂ ਬਾਦਲ ਪਰਿਵਾਰ ਦੇ ਖ਼ਿਲਾਫ਼ ਸੀ ਅਤੇ ਉਹ ਉਨ੍ਹਾਂ ‘ਤੇ ਸਿੱਖ ਪੰਥ ਨਾਲ ਗੱਦਾਰੀ ਕਰਨ ਦੇ ਇਲਜ਼ਾਮ ਲਗਾਉਂਦਾ ਆ ਰਿਹਾ ਸੀ। ਖੁਫੀਆ ਏਜੰਸੀਆਂ ਵੱਲੋਂ ਪਹਿਲਾਂ ਵੀ ਚੇਤਾਵਨੀ ਦਿੱਤੀ ਗਈ ਸੀ ਕਿ ਉਹ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾ ਸਕਦਾ ਹੈ। ਲਗਭਗ ਦੱਸ ਦਿਨ ਪਹਿਲਾਂ ਹੀ ਉਹ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ।

 

1 COMMENT

  1. Your writing is a true testament to your expertise and dedication to your craft. I’m continually impressed by the depth of your knowledge and the clarity of your explanations. Keep up the phenomenal work!

LEAVE A REPLY

Please enter your comment!
Please enter your name here