ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਅੱਜ ਇੱਥੇ ਐਸਆਈਸੀ ਦਫ਼ਤਰ ਵਿਖੇ ਸੀਆਈਸੀ ਇੰਦਰਪਾਲ ਸਿੰਘ ਧੰਨਾ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣੇ ਦਫ਼ਤਰ ਦਾ ਚਾਰਜ ਸੰਭਾਲ ਲਿਆ।
ਐਸ.ਆਈ.ਸੀ.ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਅਹੁਦਾ ਸੰਭਾਲਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਯੁਕਤ ਰਾਜ ਸੂਚਨਾ ਕਮਿਸ਼ਨਰ ਬਹੁਤ ਹੀ ਸੂਝਵਾਨ ਹਨ ਅਤੇ ਮੈਨੂੰ ਉਮੀਦ ਹੈ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਦੇ ਪਰਿਵਾਰ ਅਤੇ ਦੋਸਤਾਂ ਸਮੇਤ ਪੰਜਾਬ ਰਾਜ ਸੂਚਨਾ ਕਮਿਸ਼ਨ ਦਫ਼ਤਰ ਦਾ ਸਟਾਫ਼ ਵੀ ਹਾਜ਼ਰ ਸੀ।