ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਨਗਰ ਕੀਰਤਨ ਅਗਲੇ ਪੜਾਅ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਲਈ ਰਵਾਨਾ

0
20046
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਤ ਨਗਰ ਕੀਰਤਨ ਅਗਲੇ ਪੜਾਅ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਲਈ ਰਵਾਨਾ

 

ਸ੍ਰੀ ਗੁਰੂ ਤੇਗ ਬਹਾਦਰ ਜੀ 350ਵੀਂ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਲਈ ਰਵਾਨਾ ਹੋਇਆ।

ਇਸ ਮੌਕੇ ਸਜੇ ਧਾਰਮਿਕ ਦੀਵਾਨ ਮੌਕੇ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ਦਾ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸਮਰਪਣ ਭਾਵਨਾ ਦਾ ਪ੍ਰਤੀਕ ਹੈ। ਸ਼ਤਾਬਦੀ ਦਿਹਾੜੇ ਸਿੱਖ ਕੌਮ ਲਈ ਅਹਿਮ ਮਹੱਤਤਾ ਰੱਖਦੇ ਹਨ ਅਤੇ ਇਸ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨਾ ਹਰ ਸਿੱਖ ਦਾ ਫਰਜ ਹੈ।

ਨਗਰ ਕੀਰਤਨ ਦੀ ਰਵਾਨਗੀ ਮੌਕੇ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼ਸ਼ੋਭਿਤ ਕਰਨ ਦੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਨਿਭਾਈ। ਰਸਤੇ ਵਿਚ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ, ਇੰਚਾਰਜ ਸੁਖਦੀਪ ਸਿੰਘ, ਚੀਫ਼ ਜਗਦੀਸ਼ ਸਿੰਘ ਬੁੱਟਰ, ਮੈਨੇਜਰ ਸਤਨਾਮ ਸਿੰਘ ਗੋਸਲ, ਰਣਜੀਤ ਸਿੰਘ ਕਲਿਆਣਪੁਰ, ਸਰਬਜੀਤ ਸਿੰਘ, ਗੁਰਦੇਵ ਸਿੰਘ ਧਾਰੋਵਾਲੀ, ਹਰਸਿਮਰਨ ਸਿੰਘ, ਰਜਿੰਦਰ ਸਿੰਘ ਵੈਰੋਕੇ, ਧਰਮਪਾਲ ਸਿੰਘ, ਬਲਵਿੰਦਰ ਸਿੰਘ ਢਿੱਲਵਾਂ, ਜੋਗਾ ਸਿੰਘ, ਪ੍ਰਚਾਰਕ ਭਾਈ ਹਰਪਾਲ ਸਿੰਘ, ਭਾਈ ਹਿੰਮਤਬੀਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

 

LEAVE A REPLY

Please enter your comment!
Please enter your name here