Talwandi Sabo News : 2022 ’ਚ ਹਲਕਾ ਤਲਵੰਡੀ ਸਾਬੋ ਤੋਂ ਕਿਸਾਨ ਜਥੇਬੰਦੀਆਂ ਵਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਘਰੇਲੂ ਜ਼ਮੀਨੀ ਵਿਵਾਦ ਦੌਰਾਨ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਉਸ ਦੇ ਪੁੱਤ ਨੇ ਆਪਣੇ ਸਾਥੀਆਂ ਨਾਲ ਮਿਲਕੇ 10 ਮਈ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ ਅਤੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਹੈ।
ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਕਿਸਾਨ ਆਗੂ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਗੁਰੂਸਰ ਜਗਾ ਦੇ ਬਿਆਨਾਂ ’ਤੇ ਪੁੱਤਰ ਅਮਨਿੰਦਰ ਸਿੰਘ ਅਤੇ ਉਸ ਦੇ ਦੋ ਸਾਥੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।