ਹੰਡਿਆਇਆ ‘ਚ ਭਾਜਪਾ ਨੂੰ ਵੱਡਾ ਝਟਕਾ: ਜ਼ਿਲ੍ਹਾ ਪ੍ਰਧਾਨ ਤੇ ਦੋ ਵਾਰ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ‘ਆਪ’ ‘ਚ ਸ਼ਾਮਲ

0
97
ਹੰਡਿਆਇਆ 'ਚ ਭਾਜਪਾ ਨੂੰ ਵੱਡਾ ਝਟਕਾ: ਜ਼ਿਲ੍ਹਾ ਪ੍ਰਧਾਨ ਤੇ ਦੋ ਵਾਰ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ 'ਆਪ' 'ਚ ਸ਼ਾਮਲ

 

ਭਾਜਪਾ ਦੇ ਕਈ ਹੋਰ ਆਗੂ ਵੀ ‘ਆਪ’ ਵਿੱਚ ਸ਼ਾਮਲ ਹੋਏ, ਸੂਬਾ ਪ੍ਰਧਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ

ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਹੰਡਿਆਇਆ ਵਿੱਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਭਾਜਪਾ ਦੇ ਦੋ ਵਾਰ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ਕਈ ਜ਼ਿਲ੍ਹਾ ਪੱਧਰੀ ਆਗੂਆਂ ਨਾਲ ‘ਆਪ’ ਵਿੱਚ ਸ਼ਾਮਲ ਹੋ ਗਏ।

ਗੁਰਮੀਤ ਸਿੰਘ ਹੰਡਿਆਇਆ ਨਗਰ ਕੌਂਸਲ ਦੇ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ। ਉਹ ਤਿੰਨ ਵਾਰ ਬਰਨਾਲਾ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਹਰਿੰਦਰ ਸਿੰਘ ਸਿੱਧੂ, ਭਾਜਪਾ ਆਗੂ ਚਰਨਪ੍ਰੀਤ ਸਿੰਘ ਅਤੇ ਬੂਟਾ ਸਿੰਘ ਵੀ ਭਾਜਪਾ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਸ਼ਾਮਲ ਹੋਣ ਨਾਲ ਇਸ ਖੇਤਰ ਵਿੱਚ ਪਾਰਟੀ ਨੂੰ ਯਕੀਨਨ ਮਜ਼ਬੂਤੀ ਮਿਲੇਗੀ।

ਸਾਰੇ ਨਵੇਂ ਆਗੂਆਂ ਨੂੰ ਪੰਜਾਬ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ‘ਚ ਸ਼ਾਮਲ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ‘ਆਪ’ ਪਰਿਵਾਰ ‘ਚ ਸਵਾਗਤ ਕੀਤਾ ਗਿਆ। ਇਸ ਮੌਕੇ ਬਰਨਾਲਾ ਵਿਧਾਨ ਸਭਾ ਉਪ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਭਾਜਪਾ ’ਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਭਾਜਪਾ ਦਾ ਸਫਾਇਆ ਹੋ ਜਾਵੇਗਾ।

LEAVE A REPLY

Please enter your comment!
Please enter your name here