Nanded Sahib Gurdwara Amendment Act: ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਬੋਰਡ ਐਕਟ 1956 ਵਿੱਚ ਸੋਧ ਦਾ ਪ੍ਰਸਤਾਵ ਨੂੰ ਰੋਕ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਸਬੰਧੀ ਬੀਜੇਪੀ ਆਗੂ ਆਰਪੀ ਸਿੰਘ ਨੇ ਵੱਡਾ ਦਾਅਵਾ ਕੀਤਾ ਹੈ। ਜਿਸ ਮੁਤਾਬਿਕ ਉਨ੍ਹਾਂ ਕਿਹਾ ਕਿ ਨਾਂਦੇੜ ਗੁਰਦੁਆਰਾ ਸੋਧ ਬਿੱਲ ਲਾਗੂ ਨਹੀਂ ਹੋਵੇਗਾ।
ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿੱਲ ਨੂੰ ਫਿਲਹਾਲ ਟਾਲਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰਪੀ ਸਿੰਘ ਨੇ ਟਵਿਟਰ ‘ਤੇ ਟਵੀਟ ਕੀਤਾ।
ਬੀਜੇਪੀ ਆਗੂ ਆਰਪੀ ਸਿੰਘ ਨੇ ਸੋਸ਼ਲ ਮੀਡੀਆ ਦੇ ਐਕਸ ’ਤੇ ਕਿਹਾ ਕਿ ਮੇਰੀ ਪਿਛਲੀ ਬੇਨਤੀ ਤੋਂ ਅੱਗੇ ਮੈਨੂੰ ਹੁਣੇ ਹੀ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦਾ ਫੋਨ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿੱਲ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵਿਆਪਕ ਵਿਚਾਲ-ਵਟਾਂਦਰੇ ਲਈ ਰੋਕਣ ਦਾ ਫੈਸਲਾ ਕੀਤਾ ਹੈ। ਇਸ ਸਮੇਂ ਦੌਰਾਨ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗਾ ਅਤੇ ਮੌਜੂਦਾ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਦੂਰ ਅਬਚਲਨਗਰ ਸਾਹਿਬ ਬੋਰਡ ਐਕਟ 1956 ਲਾਗੂ ਰਹੇਗਾ।
ਗੁਰਦੁਆਰਾ ਬੋਰਡ 1956 ਨੂੰ ਖਤਮ ਕਰਦੇ ਹੋਏ ਨਵਾਂ ਸੱਚਖੰਡ ਗੁਰਦੁਆਰਾ ਐਕਟ 2024 ਮੁਤਾਬਿਕ 12 ਮੈਂਬਰ ਰਾਜ ਸਰਕਾਰ ਦੁਆਰਾ ਨਿਯੁਕਤ ਕੀਤੇ ਜਾਣਗੇ। 3 ਰਾਜ ਸਰਕਾਰ ਦੁਆਰਾ ਨਿਯੁਕਤ ਕੀਤੇ ਜਾਣਗੇ ਅਤੇ 2 ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਤੋਂ ਹੋਣਗੇ। ਇਸ ਵਿੱਚ ਮੁੰਬਈ, ਠਾਣੇ, ਨਵੀਂ ਮੁੰਬਈ, ਪੁਣੇ, ਨਾਗਪੁਰ ਅਤੇ ਨਾਸਿਕ ਦੇ ਮੈਂਬਰ ਸ਼ਾਮਲ ਹੋਣਗੇ।