ਧਾਰਮਿਕ ਥਾਵਾਂ ‘ਤੇ ਉੱਚੀ ਆਵਾਜ਼ ‘ਚ ਵੱਜਦੇ ਸਪੀਕਰਾਂ ਨੂੰ ਲੈ ਕੇ HC ਸਖਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

0
100295
ਧਾਰਮਿਕ ਥਾਵਾਂ 'ਤੇ ਉੱਚੀ ਆਵਾਜ਼ 'ਚ ਵੱਜਦੇ ਸਪੀਕਰਾਂ ਨੂੰ ਲੈ ਕੇ HC ਸਖਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬ ‘ਚ ਧਾਰਮਿਕ ਥਾਵਾਂ ‘ਤੇ ਲਗਾਏ ਗਏ ਲਾਊਡ ਸਪੀਕਰਾਂ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਤਰਕ ਦਿੱਤਾ ਗਿਆ ਹੈ ਕਿ ਅਜਿਹੇ ਸਪੀਕਰਾਂ ਦੇ ਚੱਲਣ ਕਾਰਨ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਨਾਂ ਕਰਨਾ ਪਵੇ।

ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਵੀ ਪੁੱਛਿਆ ਹੈ ਕਿ 2019 ਵਿੱਚ ਜਾਰੀ ਇਸ ਹੁਕਮ ਨੂੰ ਲਾਗੂ ਕਰਨ ਲਈ ਕੀ ਕਦਮ ਚੁੱਕੇ ਗਏ ਸਨ। ਇਸ ਮਾਮਲੇ ਦੀ ਅਗਲੀ ਸੁਣਵਾਈ 24 ਅਪ੍ਰੈਲ ਲਈ ਤੈਅ ਕੀਤੀ ਗਈ ਹੈ।

ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚੀ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਿਹਾਇਸ਼ੀ ਇਲਾਕਿਆਂ ਵਿੱਚ ਸਥਿਤ ਧਾਰਮਿਕ ਥਾਵਾਂ ਵਿੱਚ ਲਾਊਡ ਸਪੀਕਰ ਬਹੁਤ ਉੱਚੀ ਆਵਾਜ਼ ਵਿੱਚ ਚੱਲਦੇ ਹਨ। ਇਸ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੁੰਦੀ ਹੈ। ਲੋਕਾਂ ਦੇ ਰੋਜ਼ਾਨਾ ਦੇ ਕੰਮ ਪ੍ਰਭਾਵਿਤ ਹੋ ਰਹੇ ਹਨ। ਇਸ ਦੇ ਨਾਲ ਹੀ ਅਜਿਹੇ ਮਾਮਲਿਆਂ ਵਿੱਚ ਉਚਿਤ ਕਾਰਵਾਈ ਵੀ ਨਹੀਂ ਕੀਤੀ ਜਾਂਦੀ। ਅਜਿਹੇ ‘ਚ ਇਸ ਮਾਮਲੇ ਦੀ ਸੁਣਵਾਈ ਗੰਭੀਰ ਹੈ।

ਧਾਰਮਿਕ ਥਾਵਾਂ ਦੇ ਨੇੜ੍ਹੇ ਰਹਿਣ ਵਾਲੇ ਲੋਕ ਅਕਸਰ ਸ਼ਿਕਾਇਤ ਕਰਦੇ ਹਨ ਕਿ ਲਾਊਡਸਪੀਕਰ ਚਲਾਉਣ ਨਾਲ ਸਮੱਸਿਆ ਆਉਂਦੀ ਹੈ। ਕਈ ਵਾਰ ਇਨ੍ਹਾਂ ਥਾਵਾਂ ਦੇ ਮੁਖੀਆਂ ਨੂੰ ਸਮਝਾਉਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੁੰਦੀ। ਜਦਕਿ ਇਸ ਕਾਰਨ ਮਾਨਸਿਕ ਪਰੇਸ਼ਾਨੀਆਂ ਵਿੱਚੋਂ ਲੰਘਣਾ ਪੈਂਦਾ ਹੈ। ਇਸ ਕਾਰਨ ਕਈ ਵਾਰ ਬੱਚਿਆ ਨੂੰ ਇਮਤਿਹਾਨ ਦੇ ਦਿਨਾਂ ਵਿੱਚ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ।

 

LEAVE A REPLY

Please enter your comment!
Please enter your name here