Friday, January 30, 2026
Home ਦੇਸ਼ ਸੁਰਿੰਦਰ ਕੰਬੋਜ ਫ਼ਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਹੋਣਗੇ, ਬੇਟਾ ਗੋਲਡੀ ‘ਆਪ’ ਦਾ ਹੈ...

ਸੁਰਿੰਦਰ ਕੰਬੋਜ ਫ਼ਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਹੋਣਗੇ, ਬੇਟਾ ਗੋਲਡੀ ‘ਆਪ’ ਦਾ ਹੈ ਵਿਧਾਇਕ

1
100563
ਸੁਰਿੰਦਰ ਕੰਬੋਜ ਫ਼ਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਹੋਣਗੇ, ਬੇਟਾ ਗੋਲਡੀ 'ਆਪ' ਦਾ ਹੈ ਵਿਧਾਇਕ

ਬਹੁਜਨ ਸਮਾਜ ਪਾਰਟੀ ਪੰਜਾਬ ਨੇ ਸੁਰਿੰਦਰ ਕੰਬੋਜ ਨੂੰ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ, ਭੈਣ ਕੁਮਾਰੀ ਮਾਇਆਵਤੀ ਸਾਰੇ ਉਮੀਦਵਾਰਾਂ ਦੇ ਪੈਨਲ ‘ਤੇ ਅੰਤਿਮ ਫੈਸਲਾ ਲੈ ਰਹੀ ਹੈ।

ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸਿਆਸੀ ਪਿੱਠਭੂਮੀ ਤੋਂ ਆਉਣ ਵਾਲੇ ਸੁਰਿੰਦਰ ਕੰਬੋਜ ਖੁਦ ਸਮਾਜਿਕ ਤੇ ਸਿਆਸੀ ਖੇਤਰ ਨਾਲ ਜੁੜੇ ਹੋਏ ਹਨ। ਕੰਬੋਜ ਦੇ ਪੁੱਤਰ ਜਗਦੀਪ ਗੋਲਡੀ ਕੰਬੋਜ ਜਲਾਲਾਬਾਦ ਵਿਧਾਨ ਸਭਾ ਤੋਂ ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਹਨ। ਵਿਧਾਇਕ ਡਾ: ਨਛੱਤਰ ਪਾਲ ਨੇ ਕਿਹਾ ਕਿ ਵਿਧਾਇਕ ਦੇ ਪਿਤਾ ਦਾ ਪੰਜਾਬ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ, ਆਮ ਲੋਕਾਂ ਦਾ ਕੀ ਹਾਲ ਹੋਵੇਗਾ ਇਹ ਲੋਕ ਸਭਾ ਚੋਣਾਂ ਦੇ ਨਤੀਜਿਆਂ ‘ਚ ਸਪੱਸ਼ਟ ਹੋ ਜਾਵੇਗਾ |

1 COMMENT

LEAVE A REPLY

Please enter your comment!
Please enter your name here