ਪੀਵੀਐਸ ਸਪੀਕਰ ਸੰਧਵਾਂ ਨੇ ਕਾਬਲ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

0
49
ਪੀਵੀਐਸ ਸਪੀਕਰ ਸੰਧਵਾਂ ਨੇ ਕਾਬਲ ਸਿੰਘ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ: ਕਾਬਲ ਸਿੰਘ ਦੇ ਮੰਦਭਾਗੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਸ: ਅਮਰਜੀਤ ਸਿੰਘ ਸੰਦੋਆ ਸਾਬਕਾ ਵਿਧਾਇਕ (ਹਲਕਾ ਰੂਪਨਗਰ) ਦੇ ਪਿਤਾ 90 ਸਾਲਾ ਸ: ਕਾਬਲ ਸਿੰਘ ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਸਨ।

ਦੱਸਣਯੋਗ ਹੈ ਕਿ ਅਚਾਨਕ ਤਬੀਅਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਰੂਪਨਗਰ ਦੇ ਪਰਮਾਰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ |

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

LEAVE A REPLY

Please enter your comment!
Please enter your name here