ਫਰੀਦਕੋਟ ਜ਼ਿਲ੍ਹਾ ਸੈਸ਼ਨ ਅਦਾਲਤ ਵਿੱਚ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਦੀ ਸੁਣਵਾਈ ਦੌਰਾਨ ਹਾਈਕੋਰਟ ਤੋਂ ਹੁਕਮ ਨਾ ਮਿਲਣ ਕਾਰਨ ਦੋਵਾਂ ਕੇਸਾਂ ਦੀ ਸੁਣਵਾਈ 12 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ। ਸੁਣਵਾਈ ਦੌਰਾਨ ਬਹਿਬਲ ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਦਾ ਰਿਕਾਰਡ ਚੰਡੀਗੜ੍ਹ ਅਦਾਲਤ ਨੂੰ ਭੇਜਣ ਦੇ ਹੁਕਮ ਦਿੱਤੇ ਹਨ।
ਬਹਿਬਲ ਕਾਂਡ ਦੇ ਮੁਲਜ਼ਮ ਐਡਵੋਕੇਟ ਸੁਹੇਲ ਸਿੰਘ ਬਰਾੜ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ ਵੀਸੀ ਸਾਹਮਣੇ ਪੇਸ਼ ਹੋਏ। ਜ਼ਿਕਰਯੋਗ ਹੈ ਕਿ 31 ਮਈ ਨੂੰ ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਪਟੀਸ਼ਨ ’ਤੇ ਹਾਈ ਕੋਰਟ ਨੇ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਚੰਡੀਗੜ੍ਹ ਦੀ ਅਦਾਲਤ ਵਿੱਚ ਕਰਨ ਦੇ ਹੁਕਮ ਦਿੱਤੇ ਸਨ।
ਹੁਕਮਾਂ ਅਨੁਸਾਰ ਬਹਿਬਲ ਕੇਸ ਦੇ ਨਾਲ ਕੋਟਕਪੂਰਾ ਕੇਸ ਦੀ ਸੁਣਵਾਈ ਵੀ ਹੋਣੀ ਹੈ ਪਰ ਹਦਾਇਤਾਂ ਨਾ ਹੋਣ ਕਾਰਨ ਕੋਟਕਪੂਰਾ ਕੇਸ ਦੀ ਸੁਣਵਾਈ ਟਾਲ ਦਿੱਤੀ ਗਈ ਹੈ।