ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਈਡੀ ਨੇ ਗ੍ਰਿਫਤਾਰ ਕੀਤਾ ਹੈ

0
57
ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਈਡੀ ਨੇ ਗ੍ਰਿਫਤਾਰ ਕੀਤਾ ਹੈ

ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਈਡੀ ਨੇ ਜਲੰਧਰ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਆਸ਼ੂ ਅੱਜ ਸਵੇਰੇ ਈਡੀ ਦਫ਼ਤਰ ਗਏ ਸਨ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ। ਜਾਣਕਾਰੀ ਮੁਤਾਬਕ ਆਸ਼ੂ ਖਿਲਾਫ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦਰਅਸਲ, ਜਦੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖੁਰਾਕ ਅਤੇ ਸਿਵਲ ਸਪਲਾਈ ਮੰਤਰਾਲੇ ਦਾ ਇੰਚਾਰਜ ਸੀ ਤਾਂ ਆਸ਼ੂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਕਰਨ ਦੇ ਦੋਸ਼ ਲੱਗੇ ਸਨ। ਸੂਬੇ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਪਾਈਆਂ ਗਈਆਂ।

ਇਸ ਤੋਂ ਬਾਅਦ ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀ ਜਾਇਦਾਦ ਦੇ ਦਸਤਾਵੇਜ਼ ਮਿਲੇ ਹਨ। ਇਸ ਤਲਾਸ਼ੀ ਦੌਰਾਨ 30 ਲੱਖ ਰੁਪਏ ਵੀ ਜ਼ਬਤ ਕੀਤੇ ਗਏ। ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਇਹ ਮਾਮਲਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਉਠਾਇਆ ਗਿਆ ਸੀ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਗਿਆ ਹੈ। ਈਡੀ ਵੱਲੋਂ ਇਸ ਮਾਮਲੇ ਨਾਲ ਸਬੰਧਤ ਦਸਤਾਵੇਜ਼ ਮੰਗੇ ਗਏ ਸਨ ਅਤੇ ਈਡੀ ਨੇ ਆਸ਼ੂ ਨੂੰ ਅੱਜ ਪੇਸ਼ ਹੋਣ ਲਈ ਕਿਹਾ ਹੈ।

LEAVE A REPLY

Please enter your comment!
Please enter your name here