ਪੰਜਾਬ ਵਿੱਚ AC ਧਮਾਕਾ: ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਮਲੋਟ ਵਿਧਾਨ ਸਭਾ ਹਲਕੇ ਦੇ ਇੱਕ ਫਰਨੀਚਰ ਹਾਊਸ ਵਿੱਚ ਏਅਰ ਕੰਡੀਸ਼ਨਰ ਵਿੱਚ ਅਚਾਨਕ ਧਮਾਕਾ ਹੋ ਗਿਆ। ਇਸ ਕਾਰਨ ਸ਼ੋਅਰੂਮ ਵਿੱਚ ਪਿਆ ਕੁਝ ਸਾਮਾਨ ਸੜ ਕੇ ਸੁਆਹ ਹੋ ਗਿਆ। ਉਂਝ, ਸ਼ੋਅਰੂਮ ਮਾਲਕ ਦੀ ਮੁਸਤੈਦੀ ਕਾਰਨ ਅੱਗ ‘ਤੇ ਤੁਰੰਤ ਕਾਬੂ ਪਾ ਲਿਆ ਗਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਫਰਨੀਚਰ ਸ਼ੋਅਰੂਮ ਦੇ ਮਾਲਕ ਅਤੁਲ ਚਲਾਨਾ ਨੇ ਦੱਸਿਆ ਕਿ ਬਾਅਦ ਦੁਪਹਿਰ ਸ਼ੋਅਰੂਮ ‘ਚ ਚੱਲ ਰਹੇ ਏਸੀ ‘ਚ ਜ਼ੋਰਦਾਰ ਧਮਾਕਾ ਹੋਇਆ। ਇਸ ਤੋਂ ਬਾਅਦ ਏਸੀ ਵਿੱਚੋਂ ਨਿਕਲੀ ਚੰਗਿਆੜੀ ਸ਼ੋਅਰੂਮ ਵਿੱਚ ਰੱਖੇ ਗੱਦਿਆਂ ‘ਤੇ ਡਿੱਗ ਗਈ ਤੇ ਗੱਦਿਆਂ ਨੂੰ ਅੱਗ ਲੱਗ ਗਈ। ਏਸੀ ਫਟਣ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਅੱਗ ‘ਤੇ ਕਾਬੂ ਪਾ ਲਿਆ। ਜੇਕਰ ਸਮੇਂ ਸਿਰ ਪਤਾ ਨਾ ਲੱਗਦਾ ਤਾਂ ਕਾਫੀ ਨੁਕਸਾਨ ਹੋ ਸਕਦਾ ਸੀ।
ਏਸੀ ਵਿੱਚ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਇਹ ਪਤਾ ਲਾਇਆ ਜਾ ਰਿਹਾ ਹੈ ਕਿ ਧਮਾਕਾ ਜ਼ਿਆਦਾ ਲਾਈਟ ਜਾਂ ਘੱਟ ਵੋਲਟੇਜ ਕਾਰਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸ਼ੋਅਰੂਮ ਦੇ ਪਿੱਛੇ ਇੱਕ ਵਰਕਸ਼ਾਪ ਹੈ। ਇਸ ਲਈ ਟਰਾਂਸਫਾਰਮਰ ਲਾਇਆ ਗਿਆ ਹੈ, ਜਿਸ ‘ਤੇ ਕਾਫੀ ਜ਼ਿਆਦਾ ਲੋਡ ਹੈ।ਇਸ ਕਾਰਨ ਸ਼ੋਅਰੂਮ ਵਿੱਚ ਪਿਆ ਕੁਝ ਸਾਮਾਨ ਸੜ ਕੇ ਸੁਆਹ ਹੋ ਗਿਆ। ਉਂਝ, ਸ਼ੋਅਰੂਮ ਮਾਲਕ ਦੀ ਮੁਸਤੈਦੀ ਕਾਰਨ ਅੱਗ ‘ਤੇ ਤੁਰੰਤ ਕਾਬੂ ਪਾ ਲਿਆ ਗਿਆ।
ਉਨ੍ਹਾਂ ਨੇ ਇਸ ਘਟਨਾ ਸਬੰਧੀ ਪਾਵਰਕੌਮ ਦੇ ਅਧਿਕਾਰੀਆਂ ਨੂੰ ਲਿਖਤੀ ਦਰਖਾਸਤ ਦਿੱਤੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਲੋਡ ਜ਼ਿਆਦਾ ਹੋਣ ਕਾਰਨ ਟਰਾਂਸਫਾਰਮਰ ਨੂੰ ਬਦਲਿਆ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ।