ਸਾਈਕਲ ਦੁਆਰਾ ਭਾਰਤ ਦੀ ਯਾਤਰਾ: ਬਿਹਾਰ ਅਤੇ ਸਿੱਕਮ ਦੇ ਰਹਿਣ ਵਾਲੇ 2 ਦੋਸਤਾਂ ਵੱਲੋਂ ਅਜਿਹਾ ਕੰਮ ਕੀਤਾ ਜਾ ਰਿਹਾ ਕਿ ਜਿਸ ਦੀ ਪੂਰੇ ਦੇਸ਼ ਵਿੱਚ ਚਰਚਾ ਹੋ ਰਹੀ ਹੈ ਤੇ ਇਹ ਦੋਵੇਂ ਦੋਸਤ ਸੁਰਖੀਆਂ ਵਿੱਚ ਹਨ। ਦਰਾਅਸਰ ਇਹਨਾਂ ਦੋਵਾਂ ਦੋਸਤਾਂ ਵੱਲੋਂ ਪੂਰੇ ਭਾਰਤ ਦੀ ਸਾਈਕਲ ਯਾਤਰਾ ਕੀਤੀ ਜਾ ਰਹੀ ਹੈ।
ਲੋਕਾਂ ਨੂੰ ਜਾਗਰੂਕ ਕਰਨ ਦਾ ਇਰਾਦਾ
ਬਿਹਾਰ ਦੇ ਰਹਿਣ ਵਾਲੇ ਸੂਰਜ ਕੁਮਾਰ ਨੇ ਦੱਸਿਆ ਕਿ ਜੋ ਇਹ ਯਾਤਰਾ ਕਰ ਰਿਹਾ ਹੈ, ਇਸ ਯਾਤਰਾ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਅਸੀਂ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਅਤੇ ਫੋਟੋਆਂ ਜਦੋਂ ਵੀ ਕੋਈ ਤਿਉਹਾਰ ਆਉਂਦਾ ਹੈ ਤਾਂ ਨਵੀਆਂ ਖਰੀਦਦੇ ਹਾਂ ਤੇ ਘਰਾਂ ਵਿੱਚ ਪੁਰਾਣੀਆਂ ਮੂਰਤੀਆਂ ਨੂੰ ਘਰੋਂ ਬਾਹਰ ਸੁੱਟ ਦਿੰਦੇ ਹਾਂ ਜਿਸ ਦੇ ਚੱਲਦੇ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਅਤੇ ਫੋਟੋਆਂ ਦੀ ਬੇਅਦਬੀ ਹੁੰਦੀ ਹੈ। ਇਸ ਲਈ ਸਾਨੂੰ ਇਸ ਚੀਜ਼ ਨੂੰ ਰੋਕਣਾ ਚਾਹੀਦਾ ਹੈ।
ਸਿੱਕਮ ਦਾ ਰਹਿਣ ਵਾਲਾ ਨੌਜਵਾਨ ਮਿਲਾਨ ਪੇਸ਼ੇ ਵਜੋਂ ਪੱਤਰਕਾਰ ਹੈ ਅਤੇ ਸਿੱਕਮ ਦੇ ਪਹਿਲੇ ਨੌਜਵਾਨ ਵਜੋਂ ਪੂਰੇ ਭਾਰਤ ਦੀ ਸਾਈਕਲ ਯਾਤਰਾ ਕਰ ਰਿਹਾ ਹੈ। ਇਹ ਦੋਵੇਂ ਦੋਸਤ ਪੂਰੇ ਭਾਰਤ ਵਿੱਚ ਥਾਂ-ਥਾਂ ਰੁਕ ਕੇ ਉਸ ਜਗ੍ਹਾ ਬਾਰੇ ਜਾਣਕਾਰੀ ਵੀ ਲੈ ਰਹੇ ਹਨ। ਦੱਸ ਦਈਏ ਕਿ ਆਪਣੀ ਸਾਈਕਲ ਯਾਤਰਾ ਦੌਰਾਨ ਇਹ ਨੌਜਵਾਨ ਅਜਨਾਲਾ ਦੇ ਗੁਰਦੁਆਰਾ ਸਿੰਘ ਸਭਾ ਕਾਲਿਆਂ ਵਾਲੇ ਖੂਹ ਪਹੁੰਚੇ, ਜਿੱਥੇ ਉਹਨਾਂ ਦਾ ਗੁਰਦੁਆਰਾ ਕਮੇਟੀ ਵੱਲੋਂ ਮਾਣ ਸਤਿਕਾਰ ਕੀਤਾ ਗਿਆ।
ਉੱਥੇ ਹੀ ਬਿਹਾਰ ਦੇ ਰਹਿਣ ਵਾਲੇ ਨੌਜਵਾਨ ਸੂਰਜ ਕੁਮਾਰ ਅਤੇ ਸਿੱਕਮ ਦੇ ਰਹਿਣ ਵਾਲੇ ਨੌਜਵਾਨ ਮਿਲਾਨ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਆਪਣੀ ਯਾਤਰਾ ਦੌਰਾਨ ਉਹ ਅਜਨਾਲਾ ਪਹੁੰਚੇ ਹਨ। ਉਹਨਾਂ ਦੱਸਿਆ ਕਿ ਇਥੋਂ ਦੇ ਲੋਕਾਂ ਨੇ ਉਹਨਾਂ ਦਾ ਰਹਿਣ ਅਤੇ ਖਾਣ ਪੀਣ ਦਾ ਬਹੁਤ ਵਧੀਆਂ ਪ੍ਰਬੰਧ ਕੀਤਾ। ਉਹਨਾਂ ਕਿਹਾ ਕਿ ਪੰਜਾਬ ਅੰਦਰ ਉਹਨਾਂ ਨੂੰ ਬਹੁਤ ਸਾਰਾ ਮਾਣ ਸਤਿਕਾਰ ਮਿਲਿਆ ਹੈ ਜੋ ਕਿ ਕਿਸੇ ਜਗ੍ਹਾ ਨਹੀਂ ਮਿਲਿਆ। ਉਹਨਾਂ ਕਿਹਾ ਕਿ ਪੰਜਾਬੀ ਹਰ ਇੱਕ ਦਾ ਦਿਲ ਖੋਲ੍ਹਕੇ ਸਵਾਗਤ ਕਰਦੇ ਹਨ।
ਇਸ ਮੌਕੇ ਬਿਹਾਰ ਦੇ ਰਹਿਣ ਵਾਲੇ ਨੌਜਵਾਨ ਸੂਰਜ ਕੁਮਾਰ ਨੇ ਕਿਹਾ ਕਿ ਉਹ ਪੂਰੇ ਭਾਰਤ ਦੀ ਸਾਈਕਲ ਯਾਤਰਾ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਬਹੁਤ ਧੰਨਵਾਦ ਕਰਦੇ ਹਨ ਕਿ ਪੰਜਾਬ ਵਿੱਚ ਆਉਣ ਤੇ ਪੰਜਾਬੀਆਂ ਵੱਲੋਂ ਬਹੁਤ ਵਧੀਆ ਢੰਗ ਨਾਲ ਉਹਨਾਂ ਦਾ ਸਵਾਗਤ ਕੀਤਾ ਗਿਆ ਹੈ।
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਕਾਬਲ ਸਿੰਘ ਸ਼ਾਹਪੁਰ ਨੇ ਕਿਹਾ ਕਿ ਬਿਹਾਰ ਅਤੇ ਸਿੱਕਮ ਦੇ ਰਹਿਣ ਵਾਲੇ ਇਹ ਦੋਵੇਂ ਨੌਜਵਾਨ ਸਾਈਕਲ ਯਾਤਰਾ ਕਰ ਰਹੇ ਹਨ ਅਤੇ ਬਹੁਤ ਵਧੀਆ ਹੈ ਕਿ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ।