Film Emergency ਖਿਲਾਫ ਵਧਦਾ ਜਾ ਰਿਹਾ ਵਿਰੋਧ, ਹੁਣ ਪੀਵੀਆਰ ਵਿਖੇ ਸਿੱਖ ਜੱਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ

0
220
Film Emergency ਖਿਲਾਫ ਵਧਦਾ ਜਾ ਰਿਹਾ ਵਿਰੋਧ, ਹੁਣ ਪੀਵੀਆਰ ਵਿਖੇ ਸਿੱਖ ਜੱਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਫਿਲਮ ਐਮਰਜੈਂਸੀ: ਜਲੰਧਰ ਦੇ ਸਿੱਖ ਜੱਥੇਬੰਦੀਆਂ ਨੇ ਜਲੰਧਰ ਦੇ ਐਮਬੀਡੀ ਮਾਲ ਸਥਿਤ ਪੀਵੀਆਰ ਵਿਖੇ ਆਉਣ ਵਾਲੀ ਬਾਲੀਵੁੱਡ ਫਿਲਮ ਐਮਰਜੈਂਸੀ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਮੁਤਾਬਿਕ ਇਸ ਫਿਲਮ ‘ਚ ਕੰਗਨਾ ਰਣੌਤ ਨੇ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਇਆ ਹੈ। ਜਿਸ ਵਿੱਚ ਸਿੱਖ ਕੌਮ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਹਨ। ਜਿਸ ਕਾਰਨ ਸਿੱਖ ਜਥੇਬੰਦੀਆਂ ਨੇ ਇਸ ਫਿਲਮ ਦਾ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਇਸ ਫਿਲਮ ਨੂੰ ਪੂਰੇ ਦੇਸ਼ ਵਿੱਚ ਰਿਲੀਜ਼ ਨਹੀਂ ਹੋਣ ਦੇਵਾਂਗੇ। ਅਤੇ ਇਸ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਦੇ ਖਿਲਾਫ ਜਲੰਧਰ ‘ਚ ਮਾਮਲਾ ਵੀ ਦਰਜ ਕੀਤਾ ਜਾਵੇਗਾ।

ਜਾਣਕਾਰੀ ਦਿੰਦਿਆਂ ਸਿੱਖ ਤਾਜ ਮਹਿਲ ਕਮੇਟੀ ਦੇ ਅਹੁਦੇਦਾਰ ਹਰਪਾਲ ਸਿੰਘ ਚੱਢਾ ਨੇ ਦੱਸਿਆ ਕਿ ਇਸ ਫ਼ਿਲਮ ਵਿਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਦਰਸਾਇਆ ਗਿਆ ਹੈ। ਇਹ ਫਿਲਮ ਸਿੱਖ ਵਿਰੋਧੀ ਹੈ। ਇਸ ਫਿਲਮ ‘ਚ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਣ ਵਾਲੀ ਕੰਗਨਾ ਰਣੌਤ ਇਸ ਤੋਂ ਪਹਿਲਾਂ ਵੀ ਕਈ ਵਾਰ ਸਿੱਖ ਭਾਈਚਾਰੇ ਖਿਲਾਫ ਬਿਆਨ ਦੇ ਚੁੱਕੀ ਹੈ। ਅਸੀਂ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰ ਸਕਦੇ।

ਇਸ ਮਾਮਲੇ ਸਬੰਧੀ ਉਨ੍ਹਾਂ ਇਹ ਵੀ ਕਿਹਾ ਕਿ ਇਹ ਫਿਲਮ ਪੰਜਾਬ ਵਿੱਚ ਕਿਤੇ ਵੀ ਨਹੀਂ ਦਿਖਾਈ ਜਾਵੇਗੀ ਅਤੇ ਨਾ ਹੀ ਇਸ ਨੂੰ ਰਿਲੀਜ਼ ਹੋਣ ਦਿੱਤਾ ਜਾਵੇਗਾ। ਹਰਪਾਲ ਚੱਢਾ ਨੇ ਇਹ ਵੀ ਕਿਹਾ ਕਿ ਅੱਜ ਪੁਲਿਸ ਕਮਿਸ਼ਨਰ ਅੰਦਰ ਜਾ ਕੇ ਇਸ ਫ਼ਿਲਮ ਦੇ ਵਿਰੋਧ ਵਿੱਚ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

ਇਸ ਮਾਮਲੇ ਸਬੰਧੀ ਮੌਕੇ ’ਤੇ ਪੁੱਜੇ ਏ.ਸੀ.ਪੀ ਸਪੈਸ਼ਲ ਬਰਾਂਚ ਬਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਫ਼ਿਲਮ ਨੂੰ ਪ੍ਰਸ਼ਾਸਨ ਵੱਲੋਂ ਅਗਾਊਂ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ ਹੈ। ਪੀਵੀਆਰ ਮਾਲ ਦੇ ਅਧਿਕਾਰੀ ਨਾਲ ਗੱਲ ਕਰਨ ਤੋਂ ਬਾਅਦ ਪਹਿਲਾਂ ਹੀ ਇਹ ਤੈਅ ਹੋ ਗਿਆ ਸੀ ਕਿ ਇਹ ਫਿਲਮ ਇੱਥੇ ਨਹੀਂ ਦਿਖਾਈ ਜਾਵੇਗੀ।

 

 

LEAVE A REPLY

Please enter your comment!
Please enter your name here