PSPCL ਨੇ ਬਿਜਲੀ ਚੋਰੀ ਦੇ 2,075 ਮਾਮਲਿਆਂ ਦਾ ਪਤਾ ਲਗਾਇਆ, 4.64CR ਰੁਪਏ ਦਾ ਜੁਰਮਾਨਾ ਲਗਾਇਆ: ਬਿਜਲੀ ਮੰਤਰੀ

0
108
PSPCL ਨੇ ਬਿਜਲੀ ਚੋਰੀ ਦੇ 2,075 ਮਾਮਲਿਆਂ ਦਾ ਪਤਾ ਲਗਾਇਆ, 4.64CR ਰੁਪਏ ਦਾ ਜੁਰਮਾਨਾ ਲਗਾਇਆ: ਬਿਜਲੀ ਮੰਤਰੀ

ਬਿਜਲੀ ਚੋਰੀਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸ਼ਨੀਵਾਰ ਨੂੰ PSPCL ਦੇ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ।

ਐਤਵਾਰ ਨੂੰ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਹ ਚੈਕਿੰਗ ਅਭਿਆਨ ਪੀ.ਐਸ.ਪੀ.ਸੀ.ਐਲ. ਦੇ ਡਿਸਟ੍ਰੀਬਿਊਸ਼ਨ ਐਂਡ ਇਨਫੋਰਸਮੈਂਟ ਵਿੰਗ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਗਿਆ ਸੀ। ਇਸ ਚੈਕਿੰਗ ਦੌਰਾਨ ਪੰਜਾਂ ਜ਼ੋਨਾਂ ਵਿੱਚ ਕੁੱਲ 28,487 ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਗਈ। ਇਨ੍ਹਾਂ ਚੈੱਕ ਕੀਤੇ ਗਏ ਕੁਨੈਕਸ਼ਨਾਂ ਵਿੱਚੋਂ ਬਿਜਲੀ ਚੋਰੀ ਦੇ ਕੁੱਲ 2,075 ਕੇਸ ਫੜੇ ਗਏ ਅਤੇ ਗਲਤ ਖਪਤਕਾਰਾਂ ਨੂੰ 4.64 ਸੀ.ਆਰ. ਦਾ ਜ਼ੁਰਮਾਨਾ ਲਗਾਇਆ ਗਿਆ।

ਜ਼ੋਨ-ਵਾਰ ਵੇਰਵੇ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ੋਨ ਵਿੱਚ ਬਿਜਲੀ ਚੋਰੀ ਦੇ 438 ਮਾਮਲੇ ਸਾਹਮਣੇ ਆਏ ਹਨ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.10 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਬਠਿੰਡਾ ਜ਼ੋਨ ਵਿੱਚ 527 ਕੇਸ ਫੜੇ ਗਏ ਅਤੇ 1.41 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਲੁਧਿਆਣਾ ਜ਼ੋਨ ਵਿੱਚ 323 ਕੇਸ ਫੜੇ ਗਏ ਅਤੇ 90 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਜਲੰਧਰ ਜ਼ੋਨ ਵਿੱਚ 340 ਕੇਸ ਫੜੇ ਗਏ ਅਤੇ 50 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ੋਨ ਵਿੱਚ 447 ਕੇਸ ਫੜੇ ਗਏ ਅਤੇ ਗਲਤ ਖਪਤਕਾਰਾਂ ਨੂੰ 74 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ।

LEAVE A REPLY

Please enter your comment!
Please enter your name here