ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿੱਚ ਅੱਜ ਦੇਸ਼ ਦੇ ਸਭ ਤੋਂ ਵੱਡੇ ਖੇਡ ਮੁਕਾਬਲਿਆਂ ਵਿੱਚੋਂ ਇੱਕ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ਾਨਦਾਰ ਸ਼ੁਰੂਆਤ ਦੇਖਣ ਨੂੰ ਮਿਲੀ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਇਨ੍ਹਾਂ ਖੇਡਾਂ ਦੇ ਤੀਜੇ ਐਡੀਸ਼ਨ ਦਾ ਉਦਘਾਟਨ ਕੀਤਾ।
ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਤੋਂ ਭਾਗ ਲੈਣ ਵਾਲੀਆਂ ਟੁਕੜੀਆਂ ਦੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅੱਜ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਰਾਸ਼ਟਰੀ ਖੇਡ ਦਿਵਸ ਦੀ ਯਾਦ ਵਿੱਚ ਇਹ ਮੈਗਾ ਖੇਡ ਸਮਾਗਮ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਸਕੂਲੀ ਬੱਚਿਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਉੱਘੇ ਪੰਜਾਬੀ ਗਾਇਕ ਗੁਰਦਾਸ ਮਾਨ, ਹਰਭਜਨ ਸ਼ੇਰਾ, ਪਰੀ ਪੰਧੇਰ, ਅਸਮੀਤ ਸੇਹਰਾ, ਬਸੰਤ ਕੌਰ, ਅਰਮਾਨ ਢਿੱਲੋਂ ਅਤੇ ਹੋਰ ਗਾਇਕਾਂ ਨੇ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਸ਼ਾਨਦਾਰ ਬੱਚਿਆਂ ਨੇ ਆਪਣੀ ਸਕੇਟਿੰਗ ਅਤੇ ਜਿਮਨਾਸਟਿਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।
ਇਸ ਤੋਂ ਪਹਿਲਾਂ ਮਹਾਂ ਸਿੰਘ, ਮਨਦੀਪ ਕੌਰ, ਸੁਨੀਤਾ ਰਾਣੀ, ਗਗਨ ਅਜੀਤ ਸਿੰਘ, ਸਿਫਤ ਕੌਰ, ਅਰਜਨ ਸਿੰਘ ਚੀਮਾ, ਸੁਖਮੀਤ ਸਿੰਘ, ਵਿਜੇਵੀਰ ਸਿੰਘ, ਹਰਸ਼ਦੀਪ ਕੌਰ, ਮਹਿਕਪ੍ਰੀਤ ਸਿੰਘ, ਸਿਮਰਨਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਖਿਡਾਰੀਆਂ ਨੇ ਖੇਡਾਂ ਦੀ ਮਸ਼ਾਲ ਲੈ ਕੇ ਜੋਤ ਜਗਾਈ | ਸਟੇਜ ਤੋਂ ਨਾਮਵਰ ਖਿਡਾਰੀ ਅਭੀ ਜੋਸ਼ੀ ਖੇਡ ਦੇ ਝੰਡਾਬਰਦਾਰ ਸਨ।