ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਦੁਰਗਾ ਪੂਜਾ ਅਤੇ ਦੁਸਹਿਰੇ (ਵਿਜੇਦਸ਼ਮੀ) ਦੇ ਪਵਿੱਤਰ ਮੌਕੇ ‘ਤੇ ਦੇਸ਼ ਵਾਸੀਆਂ ਖਾਸ ਕਰਕੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।
ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਇਹ ਦੋਵੇਂ ਤਿਉਹਾਰ ਸਾਨੂੰ ਸਾਡੇ ਅਮੀਰ ਸੱਭਿਆਚਾਰਕ ਵਿਰਸੇ ਦੀ ਯਾਦ ਦਿਵਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੀ ਇਹ ਦੋਵੇਂ ਤਿਉਹਾਰ ਮਨਾਉਣ ਦੀ ਸਦੀਆਂ ਪੁਰਾਣੀ ਪਰੰਪਰਾ ਹੈ ਜੋ ਸਮਾਜ ਵਿੱਚ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਇੱਕ ਸਮਾਨਤਾ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਲਈ ਆਦਰਸ਼ ਜੀਵਨ ਦਾ ਮਾਰਗ ਦਰਸਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਹਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਬੜ੍ਹਾਵਾ ਦੇਣ ਲਈ ਆਪਣੇ ਆਪ ਨੂੰ ਸਮਰਪਿਤ ਕਰਕੇ ਇਸ ਖੁਸ਼ੀ ਦੇ ਮੌਕੇ ਨੂੰ ਸਮੂਹਿਕ ਰੂਪ ਵਿੱਚ ਮਨਾਉਣ।