ਜਲੰਧਰ ‘ਚ 5 ਨਾਜਾਇਜ਼ ਪਿਸਤੌਲਾਂ ਸਣੇ 3 ਤਸਕਰ ਗ੍ਰਿਫਤਾਰ, ਜਾਣੋ ਕਿਵੇਂ ਚੜ੍ਹੇ ਪੁਲਿਸ ਦੇ ਹੱਥੇ

0
88
ਜਲੰਧਰ 'ਚ 5 ਨਾਜਾਇਜ਼ ਪਿਸਤੌਲਾਂ ਸਣੇ 3 ਤਸਕਰ ਗ੍ਰਿਫਤਾਰ, ਜਾਣੋ ਕਿਵੇਂ ਚੜ੍ਹੇ ਪੁਲਿਸ ਦੇ ਹੱਥੇ

ਪੰਜਾਬ ਦੇ ਜਲੰਧਰ ਸੀ.ਆਈ.ਏ ਸਟਾਫ ਨੇ ਤਰਨਤਾਰਨ, ਹੁਸ਼ਿਆਰਪੁਰ ਅਤੇ ਜਲੰਧਰ ਤੋਂ 3 ਹਥਿਆਰ ਤਸਕਰਾਂ ਨੂੰ 5 ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦੇ ਕਰੀਬ ਚਾਰ ਨਾਜਾਇਜ਼ ਪਿਸਤੌਲ ਅਤੇ ਕਰੀਬ 12 ਜਿੰਦਾ ਕਾਰਤੂਸ, 30 ਬੋਰ ਦਾ ਇੱਕ ਪਿਸਤੌਲ ਅਤੇ ਕਰੀਬ 3 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ ਜੱਸਾ ਪੁੱਤਰ ਕਰਮ ਸਿੰਘ ਵਾਸੀ ਪਿੰਡ ਬੋਪਾਰਾਏ ਕਲਾਂ ਜ਼ਿਲ੍ਹਾ ਨਕੋਦਰ, ਹਰਸ਼ਦੀਪ ਸਿੰਘ ਪੁੱਤਰ ਹਰਜਾਪ ਸਿੰਘ ਵਾਸੀ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸ਼ੇਖਰ ਪੁੱਤਰ ਸ਼ਾਮ ਵਾਸੀ ਮੁਰਾਦਪੁਰ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਸੀਆਈਏ ਇੰਚਾਰਜ ਦੀ ਨਿਗਰਾਨੀ ਹੇਠ ਕੀਤੀ ਗਈ ਛਾਪੇਮਾਰੀ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਸ਼ਹਿਰ ਦੇ ਪੁਲਿਸ ਕਮਿਸ਼ਨਰ ਸਪਵਨ ਸ਼ਰਮਾ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰੇਲਵੇ ਕਲੋਨੀ ਨੇੜੇ ਉਕਤ ਮੁਲਜ਼ਮਾਂ ਦੀ ਹਰਕਤ ਦੇਖੀ ਗਈ ਹੈ। ਸੂਚਨਾ ਦੇ ਆਧਾਰ ’ਤੇ ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਆਪਣੀ ਪੁਲਿਸ ਪਾਰਟੀ ਸਮੇਤ ਰੇਲਵੇ ਕਲੋਨੀ ਵਿੱਚ ਛਾਪਾ ਮਾਰ ਕੇ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਚੈਕਿੰਗ ਦੌਰਾਨ ਪੁਲਿਸ ਨੇ ਉਕਤ ਮੁਲਜ਼ਮਾਂ ਕੋਲੋਂ ਪੰਜ ਨਾਜਾਇਜ਼ ਅਸਲੇ ਅਤੇ 15 ਦੇ ਕਰੀਬ ਜਿੰਦਾ ਕਾਰਤੂਸ ਬਰਾਮਦ ਕੀਤੇ।

ਗ੍ਰਿਫ਼ਤਾਰੀ ਤੋਂ ਬਾਅਦ ਉਕਤ ਮੁਲਜ਼ਮਾਂ ਨੂੰ ਤੁਰੰਤ ਥਾਣੇ ਲਿਆਂਦਾ ਗਿਆ ਅਤੇ ਸੀਆਈਏ ਵੱਲੋਂ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਥਾਣਾ ਨਵੀ ਬਾਰਾਦਰੀ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਮਾਮਲੇ ਦੀ ਜਾਣਕਾਰੀ ਸਾਂਝੀ ਕਰੇਗੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਵੱਲੋਂ ਮੁਲਜ਼ਮਾਂ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ।

 

 

 

LEAVE A REPLY

Please enter your comment!
Please enter your name here